ਆਂਗਣਵਾੜੀ ਵਰਕਰਾਂ ਵੱਲੋਂ ਵਿਧਾਇਕ ਸਿੱਧੂ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਭਗਤਾ ਭਾਈ, 1 ਸਤੰਬਰ
ਜੂਝਾਰੂ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੇ ਆਗੂਆਂ ਦਾ ਇੱਕ ਵਫ਼ਦ ਯੂਨੀਅਨ ਦੀਆਂ ਮੰਗਾਂ ਦੇ ਹੱਕ ’ਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ਼ਿੰਦਰਪਾਲ ਕੌਰ ਕੌਰ ਦਿਆਲਪੁਰਾ ਭਾਈਕਾ ਦੀ ਅਗਵਾਈ ਵਿੱਚ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਿਆ। ਇਸ ਮੌਕੇ ਆਗੂਆਂ ਨੇ ਯੂਨੀਅਨ ਵੱਲੋਂ ਆਪਣਾ ਮੰਗ ਪੱਤਰ ਵਿਧਾਇਕ ਸਿੱਧੂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਗਿਆ। ਮੀਟਿੰਗ ਦੌਰਾਨ ਸ਼ਿੰਦਰਪਾਲ ਕੌਰ ਕੌਰ ਦਿਆਲਪੁਰਾ ਨੇ ਵਿਧਾਇਕ ਸਿੱਧੂ ਨੂੰ ਵੀ ਲਟਕਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਵਿਧਾਇਕ ਬਲਕਾਰ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਬਾਰੇ ਮੁੱਖ ਮੰਤਰੀ ਨੂੰ ਮਿਲ ਕੇ ਜਲਦੀ ਇਨ੍ਹਾਂ ਦਾ ਹੱਲ ਕਰਵਾਉਣਗੇ। ਉਨ੍ਹਾਂ ਯੂਨੀਅਨ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿਵਾਇਆ। ਇਸ ਮੌਕੇ ਆਰਤੀ ਸ਼ਰਮਾ ਸੂਬਾ ਪ੍ਰੈਸ ਸਕੱਤਰ, ਸਰਬਜੀਤ ਕੌਰ ਮਹਿਰਾਜ ਸੂਬਾ ਸੀਨੀਅਰ ਸਕੱਤਰ, ਜਗਦੀਸ਼ ਕੌਰ ਅਤੇ ਜੋਗਿੰਦਰ ਕੌਰ ਹਾਜ਼ਰ ਸਨ।