ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੀਆਂ ਆਂਗਣਵਾੜੀ ਵਰਕਰਾਂ

08:42 AM Nov 15, 2024 IST
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਨਾਅਰੇਬਾਜ਼ੀ ਕਰਦੀਆਂ ਹੋੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਨਵੰਬਰ
ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਅੱਜ ਪੰਜਾਬ ਭਰ ਤੋਂ ਪੁੱਜੀਆਂ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਸੜਕ ਉਪਰ ਆਵਾਜਾਈ ਠੱਪ ਕਰ ਕੇ ਨਾਅਰੇਬਾਜ਼ੀ ਕੀਤੀ। ਇਹ ਆਂਗਣਵਾੜੀ ਮੁਲਾਜ਼ਮਾਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਝੰਡੇ ਲੈ ਕੇ ਪੁੱਜੀਆਂ।
ਆਲ ਇੰਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਏਆਰ ਸਿੰਧੂ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਲੰਬੇ ਸਮੇਂ ਤੋਂ ਆਪਣੇ ਵਾਅਦਿਆਂ ਤੋਂ ਮੁੱਕਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਆਈਸੀਡੀਐੱਸ ਸਕੀਮ ਨੂੰ ਨਿੱਜੀਕਰਨ ਵੱਲ ਨਾ ਲਿਜਾ ਕੇ ਪਹਿਲ ਦੇ ਆਧਾਰ ’ਤੇ ਇਸ ਦੇ ਬਜਟ ਵਿਚ ਵਾਧਾ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕ ਦਿੱਤੇ ਜਾਣ। ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੀਟਿੰਗਾਂ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਤਿੰਨ ਤੋਂ ਛੇ ਸਾਲ ਦੇ ਬੱਚੇ ਆਈਸੀਡੀਐਸ ਸਕੀਮ ਨਾਲ ਜੋੜਨ, ਸਪਲੀਮੈਂਟਰੀ ਨਿਊਟਰੇਸ਼ਨ ਦਾ ਪ੍ਰਾਜੈਕਟ ਵਾਪਸ ਲੈਣ, ਰਹਿੰਦੀ ਭਰਤੀ ਨੂੰ ਪੂਰਾ ਕਰਾਉਣ, ਆਂਗਣਵਾੜੀ ਕੇਂਦਰਾਂ ਵਿੱਚ ਸਹੂਲਤਾਂ ਦਾ ਪ੍ਰਬੰਧ ਕਰਾਉਣ ਆਦਿ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਸਾਰੇ ਭਰੋਸੇ ਕਾਗਜ਼ੀ ਹੀ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਵਧਣ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣਭੱਤਾ ਇੱਕ ਰੁਪਇਆ ਵੀ ਵਧਾਇਆ ਨਹੀਂ ਗਿਆ ਸਗੋਂ ਆਈਸੀਡੀਐਸ ਦੇ ਬਜਟ ਨੂੰ ਵੀ ਦਿਨੋ ਦਿਨ ਘਟਾਇਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ ਇਸ ਮੌਕੇ ਬਲਰਾਜ ਕੌਰ, ਗੁਰਮੀਤ ਕੌਰ ਚੁੰਨੀ, ਮਨਦੀਪ ਕੁਮਾਰੀ, ਸੁਰਜੀਤ ਕੌਰ, ਗੁਰਦੀਪ ਕੌਰ ਆਦਿ ਨੇ ਸੰਬੋਧਨ ਕੀਤਾ।

Advertisement

ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਉਣ ਮਗਰੋਂ ਰੈਲੀ ਸਮਾਪਤ

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਯੂਨੀਅਨ ਦੀ 25 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਨਾਲ ਚੰਡੀਗੜ੍ਹ ਵਿਚ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਰੋਸ ਰੈਲੀ ਸਮਾਪਤ ਕੀਤੀ ਗਈ।

Advertisement
Advertisement