ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਡਾ. ਹਿਮਾਂਸ਼ੂ ਸੂਦ
ਫਤਿਹਗੜ੍ਹ ਸਾਹਿਬ, 4 ਅਕਤੂਬਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਆਈਸੀਡੀਐੱਸ ਸਕੀਮ ਵੈਂਟੀਲੇਟਰ ’ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ 2 ਅਕਤੂਬਰ 1975 ਨੂੰ ਸ਼ੁਰੂ ਹੋਈ ਇਹ ਮਹੱਤਵਪੂਰਨ ਸਕੀਮ ਅੱਜ ਪੰਜਾਹਵੇਂ ਵਰ੍ਹੇ ਵਿੱਚ ਸ਼ਾਮਲ ਹੋ ਗਈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਨੇ ਬੱਚਿਆਂ ਵਿੱਚ ਨਾਲ ਸਬੰਧਤ ਕਈ ਬਿਮਾਰੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਸਰਕਾਰ ਵੱਲੋਂ ਇਸ ਸਕੀਮ ਪ੍ਰਤੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਨੂੰ ਆਂਗਣਵਾੜੀ ਕਮ ਕਰੱਚ ਬਣਾ ਕੇ ਸਕੀਮ ਨੂੰ ਸਹੀ ਰੂਪ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਗਰੇਡ ਤਿੰਨ ਅਤੇ ਚਾਰ ਦਾ ਦਰਜਾ ਦਿੱਤਾ ਜਾਵ, ਆਂਗਣਵਾੜੀ ਲਿਵਿੰਗ ਸਰਟੀਫਿਕੇਟ ਜਾਰੀ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿਤੀ ਕਿ ਜੇ ਉਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।