ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਵਿੱਚ ਭਾਜਪਾ ਪ੍ਰਤੀ ਗੁੱਸਾ: ਭੁਪਿੰਦਰ ਹੁੱਡਾ

09:21 AM May 12, 2024 IST
ਫਰੀਦਾਬਾਦ ਦੇ ਸਾਬਕਾ ਕੌਂਸਲਰਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਭੁਪਿੰਦਰ ਹੁੱਡਾ।

ਪੱਤਰ ਪ੍ਰੇਰਕ
ਫਰੀਦਾਬਾਦ, 11 ਮਈ
ਹਰਿਆਣਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਪ੍ਰਤੀ ਲੋਕਾਂ ਵਿੱਚ ਜਿੰਨਾ ਗੁੱਸਾ ਹੈ, ਕਾਂਗਰਸ ਪ੍ਰਤੀ ਵੀ ਓਨਾ ਹੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਸਿਰਫ ਬਦਮਾਸ਼, ਭ੍ਰਿਸ਼ਟ ਅਤੇ ਨਸ਼ੇ ਦੇ ਸੌਦਾਗਰ ਹੀ ਖੁਸ਼ ਹਨ। ਬਾਕੀ ਜਨਤਾ ਭਾਜਪਾ ਦੀਆਂ ਨੀਤੀਆਂ ਅਤੇ ਕੰਮਕਾਜ ਤੋਂ ਪੂਰੀ ਤਰ੍ਹਾਂ ਅੱਕ ਚੁੱਕੀ ਹੈ। ਇਸ ਦਾ ਨਤੀਜਾ ਹੈ ਕਿ ਸੂਬੇ ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਦੌਰ ਚੱਲ ਰਿਹਾ ਹੈ। ਹੁੱਡਾ ਆਪਣੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕਾਂਗਰਸ ਦੇ ਫਰੀਦਾਬਾਦ ਲੋਕ ਸਭਾ ਉਮੀਦਵਾਰ ਚੌਧਰੀ ਮਹਿੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਫਰੀਦਾਬਾਦ ਨਗਰ ਨਿਗਮ ਦੇ ਦਰਜਨ ਦੇ ਕਰੀਬ ਸਾਬਕਾ ਕੌਂਸਲਰਾਂ ਨੇ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਸਾਰੇ ਸਾਬਕਾ ਕੌਂਸਲਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਪਾਰਟੀ ਉਮੀਦਵਾਰ ਮਹਿੰਦਰ ਪ੍ਰਤਾਪ ਸਿੰਘ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਕੌਂਸਲਰਾਂ ਵਿੱਚ ਦੀਪਕ ਚੌਧਰੀ, ਰਾਓ ਮਹਿੰਦਰਾ, ਰਿਸ਼ੀ ਚੌਧਰੀ, ਮਹਿੰਦਰ ਸਰਪੰਚ, ਕੈਲਾਸ਼ ਬੈਂਸਲਾ, ਹੇਮਾ ਬੈਂਸਲਾ, ਜੈਵੀਰ ਖਟਾਣਾ, ਸ਼ੀਤਲ ਖਟਾਣਾ, ਬ੍ਰਹਮਵਤੀ ਖਟਾਣਾ, ਓਮਵਤੀ ਕੰਵਰ ਦੇ ਪਤੀ ਨਿਹਾਲ ਪਹਿਲਵਾਨ, ਸੰਦੀਪ ਭਾਰਦਵਾ ਆਦਿ ਸ਼ਾਮਲ ਹਨ।
ਕਾਂਗਰਸ ਵਿੱਚ ਸ਼ਾਮਲ ਹੋਏ ਇਨ੍ਹਾਂ ਸਾਬਕਾ ਕੌਂਸਲਰਾਂ ਦਾ ਕਹਿਣਾ ਹੈ ਕਿ ਉਹ ਨਗਰ ਨਿਗਮ ਵਿੱਚ ਹੋ ਰਹੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ 200 ਕਰੋੜ ਰੁਪਏ ਤੋਂ ਵੱਧ ਦਾ ਘਪਲਾ ਹੋਇਆ ਅਤੇ ਉਨ੍ਹਾਂ ਦੀ ਆਵਾਜ਼ ਵੀ ਨਹੀਂ ਸੁਣੀ ਜਾ ਰਹੀ।

Advertisement

Advertisement
Advertisement