ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਰਾਜ਼ ਡਿਪਟੀ ਡਾਇਰੈਕਟਰ ਵੱਲੋਂ ਅਗਾਊਂ ਸੇਵਾਮੁਕਤੀ ਲੈਣ ਦਾ ਫੈਸਲਾ

08:24 AM Aug 31, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਗਸਤ
ਇਸ ਸ਼ਹਿਰ ਦੇ ਸਾਬਕਾ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਲੁਧਿਆਣਾ ਵਿੱਚੋਂ ਸਿਵਲ ਸਰਜਨ ਦੀ ਕੁਰਸੀ ਖੁੱਸਣ ਬਾਅਦ ਉਨ੍ਹਾਂ ਨੇ ਆਪਣੇ ਹੀ ਵਿਭਾਗ ਨਾਲ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਡਾ. ਔਲਖ ਨੇ ਵਿਭਾਗ ਨੂੰ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈਣ ਦਾ ਨੋਟਿਸ ਦੇ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ’ਤੇ ਸਾਫ਼ ਲਿਖਿਆ ਹੈ ਕਿ ਉਨ੍ਹਾਂ ਨੇ ਜਿਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਸੀ, ਉਹ ਲੋਕ ਉਨ੍ਹਾਂ ਪਿੱਛੇ ਹੱਥ ਧੋ ਕੇ ਪੈ ਗਏ ਹਨ। ਉਨ੍ਹਾਂ ਤਬਾਦਲਾ ਹੋਣ ਤੋਂ ਪਹਿਲਾਂ ਨਿੱਜੀ ਕੰਮ ਲਈ 12 ਦਿਨਾਂ ਦੀ ਛੁੱਟੀ ਲੈ ਲਈ ਸੀ। ਛੁੱਟੀ ਤੋਂ ਆਉਣ ਬਾਅਦ ਡਾ. ਔਲਖ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਡਿਪਟੀ ਡਾਇਰੈਕਟਰ ਦਾ ਅਹੁਦਾ ਸੰਭਾਲਿਆ ਤੇ ਨਾਲ ਹੀ ਤਿੰਨ ਮਹੀਨੇ ਦਾ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈਣ ਦਾ ਨੋਟਿਸ ਦੇ ਦਿੱਤਾ। ਜ਼ਿਕਰਯੋਗ ਹੈ ਕਿ ਡਾ. ਔਲਖ ਦੀ ਅਸਲ ਵਿੱਚ ਸੇਵਾਮੁਕਤੀ ਜਨਵਰੀ 2025 ਵਿੱਚ ਹੈ।

Advertisement

Advertisement