ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੀ ਨਿਕਾਸੀ ਨਾ ਹੋਣ ਤੋਂ ਖ਼ਫ਼ਾ ਲੋਕਾਂ ਨੇ ਜਾਮ ਲਾਇਆ

06:27 AM Aug 13, 2023 IST
ਪ੍ਰਦਰਸ਼ਨਕਾਰੀ ਲੋਕਾਂ ਨੂੰ ਸਮਝਾਉਂਦੇ ਹੋਏ ਪੁਲੀਸ ਅਧਿਕਾਰੀ।

ਰਤਨ ਸਿੰਘ ਢਿੱਲੋਂ
ਅੰਬਾਲਾ, 12 ਅਗਸਤ
ਅੰਬਾਲਾ ਕੈਂਟ ਵਿੱਚੋਂ ਲੰਘਦੀ ਟਾਂਗਰੀ ਨਦੀ ਦੇ ਬੰਨ੍ਹ ਦੇ ਆਸ-ਪਾਸ ਹੜ੍ਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਖ਼ਫ਼ਾ ਵਿਕਾਸਪੁਰੀ ਕਾਲੋਨੀ ਦੇ ਵਸਨੀਕਾਂ ਨੇ ਅੱਜ ਜਗਾਧਰੀ ਰੋਡ ਤੇ ਜਾਮ ਲਾ ਦਿੱਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੜਕ ’ਤੇ ਜਾਮ ਲਾ ਕੇ ਬੈਠੇ ਲੋਕਾਂ ਨੇ ਪੁਲੀਸ ’ਤੇ ਲਾਠੀਚਾਰਜ ਕਰਨ ਦੇ ਦੋਸ਼ ਲਾਏ ਹਨ।
ਵਿਕਾਸਪੁਰੀ ਕਾਲੋਨੀ ਦੇ ਲੋਕ ਦੁਪਹਿਰ ਕਰੀਬ 12 ਵਜੇ ਸੜਕ ’ਤੇ ਆਏ ਅਤੇ ਜਾਮ ਲਾ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਲੋਕਾਂ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਪਾਣੀ ਦੀ ਨਿਕਾਸੀ ਨਹੀਂ ਹੋਈ ਹੈ, ਜਿਸ ਕਰ ਕੇ ਘਰਾਂ ਵਿੱਚੋਂ ਨਿਕਲਣਾ ਔਖਾ ਹੋਇਆ ਪਿਆ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਮਹਿਲਾਵਾਂ ਦਾ ਕਹਿਣਾ ਸੀ ਕਿ ਪਾਣੀ ਦੀ ਨਿਕਾਸੀ ਦੇ ਨਾਂ ’ਤੇ ਮਹਿਜ਼ ਖਾਨਾਪੂਰਤੀ ਕੀਤੀ ਗਈ ਹੈ ਤੇ ਉਨ੍ਹਾਂ ਦੇ ਬੱਚੇ ਬਿਮਾਰ ਹੋ ਰਹੇ ਹਨ। ਜਾਮ ਦੀ ਸੂਚਨਾ ਮਿਲਣ ’ਤੇ ਮਹੇਸ਼ ਨਗਰ ਥਾਣੇ ਦੇ ਮੁਖੀ ਰਾਮਪਾਲ ਸਿੰਘ ਮੌਕੇ ’ਤੇ ਪਹੁੰਚੇ ਅਤੇ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ। ਥਾਣਾ ਮੁਖੀ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਲੋਕ ਨਹੀਂ ਮੰਨੇ। ਉਸ ਤੋਂ ਬਾਅਦ ਡੀਐੱਸਪੀ ਆਸ਼ੀਸ਼ ਚੌਧਰੀ ਮੌਕੇ ’ਤੇ ਪਹੁੰਚੇ। ਡੀਐੱਸਪੀ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਮੱਸਿਆ ਜਲਦੀ ਹੱਲ ਹੋ ਜਾਵੇਗੀ।

Advertisement

Advertisement