ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਈਐੱਸਆਰਸੀਪੀ ਰਾਜ ਵੇਲੇ ਤਿਰੂਪਤੀ ਲੱਡੂ ਵਿੱਚ ਜਾਨਵਰਾਂ ਦੀ ਚਰਬੀ ਵਰਤੀ: ਟੀਡੀਪੀ

09:17 PM Sep 19, 2024 IST

ਅਮਰਾਵਤੀ, 19 ਸਤੰਬਰ
ਸੱਤਾਧਾਰੀ ਤੇਲਗੂ ਦੇਸ਼ਮ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪਿਛਲੀ ਵਾਈਐਸਆਰਸੀਪੀ ਸਰਕਾਰ ਵੇਲੇ ਵਿਸ਼ਵ ਪ੍ਰਸਿੱਧ ਤਿਰੂਪਤੀ ਲੱਡੂ ਵਿਚ ਘਟੀਆ ਸਮੱਗਰੀ ਅਤੇ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਆਗੂਆਂ ਨੇ ਤਿਰੂਮਾਲਾ ਦੀ ਪਵਿੱਤਰਤਾ ਨੂੰ ਭੰਗ ਕੀਤਾ ਹੈ ਤੇ ਹਿੰਦੂਆਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ। ਤੇਲਗੂ ਦੇਸ਼ਮ ਪਾਰਟੀ ਨੇ ਦਾਅਵਾ ਕੀਤਾ ਕਿ ਗੁਜਰਾਤ ਸਥਿਤ ਪਸ਼ੂ ਧਨ ਪ੍ਰਯੋਗਸ਼ਾਲਾ ਵੱਲੋਂ ਮਿਲਾਵਟ ਦੀ ਪੁਸ਼ਟੀ ਕੀਤੀ ਗਈ ਹੈ। ਟੀਡੀਪੀ ਦੇ ਬੁਲਾਰੇ ਅਨਮ ਵੈਂਕਟ ਰਮਨਾ ਰੈੱਡੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਥਿਤ ਲੈਬ ਰਿਪੋਰਟ ਪ੍ਰਦਰਸ਼ਿਤ ਕੀਤੀ ਜਿਸ ਵਿੱਚ ਸਪਸ਼ਟ ਤੌਰ ’ਤੇ ਦਿੱਤੇ ਗਏ ਘਿਓ ਦੇ ਨਮੂਨੇ ਵਿੱਚ ਜਾਨਵਰਾਂ ਦੀ ਚਰਬੀ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਗਈ ਸੀ। ਹਾਲਾਂਕਿ ਆਂਧਰਾ ਪ੍ਰਦੇਸ਼ ਸਰਕਾਰ ਜਾਂ ਤਿਰੂਮਾਲਾ ਤਿਰੂਪਤੀ ਦੇਵਸਥਾਨਮ ਨੇ ਲੈਬ ਰਿਪੋਰਟ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ।

Advertisement

Advertisement