ਪਸ਼ੂ ਪਾਲਣ ਵਿਭਾਗ ਦਾ ਯੂ-ਟਿਊਬ ਚੈਨਲ ਤੇ ਫੇਸਬੁੱਕ ਪੇਜ ਲਾਂਚ
07:06 AM Jan 04, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜਨਵਰੀ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ‘ਪਸ਼ੂ ਪਾਲਣ ਵਿਭਾਗ, ਪੰਜਾਬ’ ਦੇ ਨਾਮ ਹੇਠ ਵਿਭਾਗ ਦਾ ਅਧਿਕਾਰਤ ਯੂ ਟਿਊਬ ਚੈਨਲ ਅਤੇ ਫੇਸਬੁੱਕ ਪੇਜ ਲਾਂਚ ਕੀਤਾ ਹੈ। ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਲਾਂਚ ਕੀਤੇ ਗਏ ਇਸ ਚੈਨਲ ਅਤੇ ਪੇਜ ਉੱਤੇ ਹਰ ਸੋਮਵਾਰ ਮਾਹਿਰਾਂ ਵੱਲੋਂ ਪਸ਼ੂ ਪਾਲਣ ਬਾਰੇ ਢੁਕਵੀਂ ਸੇਧ ਦੇਣ ਲਈ ਲਾਈਵ ਸੈਸ਼ਨ ਕੀਤਾ ਜਾਵੇਗਾ। ਇਨ੍ਹਾਂ ਸੈਸ਼ਨਾਂ ਦੌਰਾਨ ਸੂਬੇ ਦੇ ਸਾਰੇ ਪਸ਼ੂ ਪਾਲਕਾਂ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਪਸ਼ੂ ਪਾਲਣ ਸਬੰਧੀ ਕੋਈ ਵੀ ਸਵਾਲ ਪੁੱਛਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਹਿਰਾਂ ਅਤੇ ਕਿਸਾਨਾਂ ਵਿਚਕਾਰ ਇਹ ਸਿੱਧਾ ਰਾਬਤਾ ਪਸ਼ੂ-ਧਨ ਦੀ ਢੁਕਵੀਂ ਸਾਂਭ-ਸੰਭਾਲ ਜ਼ਰੀਏ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਮਦਦਗਾਰ ਸਿੱਧ ਹੋਵੇਗਾ।
Advertisement
Advertisement