For the best experience, open
https://m.punjabitribuneonline.com
on your mobile browser.
Advertisement

ਪੰਜ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪਸ਼ੂ ਪਾਲਣ ਕਾਮੇ

08:59 AM Mar 13, 2024 IST
ਪੰਜ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪਸ਼ੂ ਪਾਲਣ ਕਾਮੇ
ਪ੍ਰਦਰਸ਼ਨ ਕਰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਕਾਮੇ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 12 ਮਾਰਚ
ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਕਾਮਿਆਂ ਦੀ ਇਕੱਤਰਤਾ ਡਿਪਟੀ ਡਾਇਰੈਕਟਰ ਦਫਤਰ ਪਸ਼ੂ ਪਾਲਣ ਫਾਰਮ ਰੌਣੀ ’ਚ ਹੋਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ, ਗੁਰਦੀਪ ਸਿੰਘ, ਧਰਮ ਸਿੰਘ ਤੇ ਭਜਨ ਸਿੰਘ ਲੰਗ ਨੇ ਕਿਹਾ ਕਿ ਸਰਕਾਰ ਜਿੱਥੇ ਲੰਮੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨੂੰ ਪੱਕੇ ਨਹੀਂ ਕਰ ਰਹੀ, ਉੱਥੇ ਨਿਗੂਣੀ ਤਨਖਾਹ ਲੈਣ ਵਾਲੇ ਕਾਮਿਆਂ ਨੂੰ ਤਨਖਾਹ ਵੀ ਸਮੇਂ ’ਤੇ ਨਹੀਂ ਦਿੱਤੀ ਜਾਂਦੀ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਆਗੂਆਂ ਦਰਸ਼ਨ ਸਿੰਘ ਬੇਲੂਮਾਜਰਾ, ਲਖਵਿੰਦਰ ਖਾਨਪੁਰ, ਜਸਵਿੰਦਰ ਸੌਜਾ ਅਤੇ ਦਿਆਲ ਸਿੰਘ ਸਿੱਧੂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਮੁਸ਼ਕਲ ਨਾਲ ਸਾਲ ਵਿੱਚ ਦੋ ਵਾਰ ਤਨਖਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਕਤੂਬਰ, ਨਵੰਬਰ, ਦਸੰਬਰ, ਜਨਵਰੀ ਤੇ ਫਰਵਰੀ ਦੀਆਂ ਤਨਖਾਹਾਂ ਤੋਂ ਵਾਂਝੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 20 ਮਾਰਚ ਤੱਕ ਤਨਖਾਹਾਂ ਦੇ ਬਕਾਏ ਜਾਰੀ ਨਾ ਕੀਤੇ ਗਏ ਤਾਂ 21 ਮਾਰਚ ਤੋਂ ਸਮੁੱਚੇ ਫਾਰਮਾ ਦੇ ਕਾਮੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਕੇ ਹੜਤਾਲ ’ਤੇ ਚਲੇ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×