For the best experience, open
https://m.punjabitribuneonline.com
on your mobile browser.
Advertisement

ਅੰਕਿਤਾ ਕਾਂਸਲ ਨੇ ਅਹੁਦਾ ਸੰਭਾਲਿਆ

07:12 AM Sep 27, 2024 IST
ਅੰਕਿਤਾ ਕਾਂਸਲ ਨੇ ਅਹੁਦਾ ਸੰਭਾਲਿਆ
Advertisement

ਐਸ.ਏ.ਐਸ. ਨਗਰ (ਮੁਹਾਲੀ):

Advertisement

2024 ਬੈਚ ਦੇ ਪੀਸੀਐੱਸ ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਪੰਜਾਬ ਸਿਵਲ ਸੇਵਾਵਾਂ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ 2012 ਤੋਂ ਆਬਕਾਰੀ ਤੇ ਕਰ ਅਧਿਕਾਰੀ ਵਜੋਂ ਅਤੇ ਬਾਅਦ ਵਿੱਚ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਕੰਮ ਕੀਤਾ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ 2009 ਵਿੱਚ ਐੱਮਬੀਬੀਐੱਸ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਜਨੂਨ ਪ੍ਰਸ਼ਾਸਕੀ ਸੇਵਾਵਾਂ ਵੱਲ ਖਿੱਚ ਕੇ ਲੈ ਆਇਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement