ਅਨਮੋਲ ਬਿਸ਼ਨੋਈ ਅਮਰੀਕੀ ਪੁਲੀਸ ਦੀ ਹਿਰਾਸਤ ਵਿੱਚ
05:47 AM Nov 19, 2024 IST
ਮੁੰਬਈ:
Advertisement
ਐੱਨਸੀਪੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਤੇ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ’ਚ ਲੋੜੀਂਦੇ ਅਨਮੋਲ ਬਿਸ਼ਨੋਈ ਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਮੁੰਬਈ ਪੁਲੀਸ ਦੇ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਨਮੋਲ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਕੈਨੇਡਾ ’ਚ ਰਹਿੰਦਾ ਹੈ ਅਤੇ ਨਿਯਮਿਤ ਤੌਰ ’ਤੇ ਅਮਰੀਕਾ ਦੀ ਯਾਤਰਾ ਕਰਦਾ ਰਹਿੰਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ। ਲਾਰੈਂਸ ’ਤੇ ਜੇਲ੍ਹ ’ਚ ਰਹਿਣ ਦੇ ਬਾਵਜੂਦ ਆਲਮੀ ਅਪਰਾਧਿਕ ਗਰੋਹ ਚਲਾਉਣ ਦਾ ਦੋਸ਼ ਹੈ। ਸੂਤਰਾਂ ਨੇ ਦੱਸਿਆ ਕਿ ਅਨਮੋਲ ਕਈ ਅਪਰਾਧਿਕ ਮਾਮਲਿਆਂ ’ਚ ਲੋੜੀਂਦਾ ਹੈ। -ਪੀਟੀਆਈ
Advertisement
Advertisement