ਅਮਰੀਕਾ ਵੱਲੋਂ ਕੈਨੇਡਾ ਹਵਾਲੇ ਕੀਤਾ ਜਾ ਸਕਦੈ ਅਨਮੋਲ ਬਿਸ਼ਨੋਈ
05:36 AM Nov 20, 2024 IST
Advertisement
ਅਨੀਮੇਸ਼ ਸਿੰਘ
ਨਵੀਂ ਦਿੱਲੀ, 19 ਨਵੰਬਰ
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਭਰਾ ਅਨਮੋਲ ਬਿਸ਼ਨੋਈ ਨੂੰ ਅਧਿਕਾਰਤ ਤੌਰ ’ਤੇ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਆਲਾ ਮਿਆਰੀ ਸੂਤਰਾਂ ਨੇ ਦਿੱਤੀ। ਹਾਲਾਂਕਿ, ਭਾਰਤ ਵੱਲੋਂ ਉਸ ਦੀ ਹਵਾਲਗੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਲੋੜੀਂਦੇ ਭਗੌੜੇ ਮੁਲਜ਼ਮ ਨੂੰ ਖ਼ਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਪਹਿਲਾਂ ਕੈਨੇਡਾ ਦੇ ਅਧਿਕਾਰੀਆਂ ਹਵਾਲੇ ਕੀਤਾ ਜਾ ਸਕਦਾ ਹੈ। ਭਾਰਤ ਨੂੰ ਕੈਨੇਡਾ ਤੋਂ ਬਾਅਦ ਬਿਸ਼ਨੋਈ ਦੀ ਹਿਰਾਸਤ ਮਿਲ ਸਕਦੀ ਹੈ। ਸੂਤਰਾਂ ਮੁਤਾਬਕ, ਇਸ ਵੇਲੇ ਅਮਰੀਕਾ ਦੇ ਅਧਿਕਾਰੀਆਂ ਵੱਲੋਂ ਅਨਮੋਲ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਅਨਮੋਲ ਬਿਸ਼ਨੋਈ ਖ਼ਿਲਾਫ਼ ਦਸੰਬਰ 2022 ਵਿੱਚ ਇਕ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਅਨਮੋਲ ਬਿਸ਼ਨੋਈ ਨੂੰ ਪਿਛਲੇ ਹਫ਼ਤੇ ਕੈਲੀਫੋਰਨੀਆ ਵਿੱਚ ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ।
Advertisement
Advertisement
Advertisement