ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਨਮੋਲ ਗਗਨ ਮਾਨ ਤੇ ਜੀਤੀ ਪਡਿਆਲਾ ’ਚ ਸ਼ਬਦੀ ਜੰਗ ਤੇਜ਼

08:54 AM May 28, 2024 IST

ਮਿਹਰ ਸਿੰਘ
ਕੁਰਾਲੀ, 27 ਮਈ
ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਿਚਾਲੇ ਸ਼ੁਰੂ ਹੋਈ ਸ਼ਬਦੀ ਜੰਗ ਵਧਦੀ ਜਾ ਰਹੀ ਹੈ। ਸ਼ਹਿਰ ਵਿੱਚ ਚੋਣ ਰੈਲੀ ਦੌਰਾਨ ਅਨਮੋਲ ਗਗਨ ਮਾਨ ਨੇ ਹਲਕੇ ਦੀਆਂ ਤਿੰਨ ਕੌਂਸਲਾਂ ਦੇ ਪ੍ਰਧਾਨਾਂ ਵਲੋਂ ‘ਆਪ’ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਉਣ ਦਾ ਦਾਅਵਾ ਕੀਤਾ ਸੀ ਜਦ ਕਿ ਜੀਤੀ ਪਡਿਆਲਾ ਨੇ ਉਨ੍ਹਾਂ ਦੇ ਇਸ ਦਾਅਵੇ ਨੂੰ ਝੁਠਲਾਉਂਦਿਆਂ ‘ਆਪ’ ਵਿੱਚ ਸ਼ਾਮਲ ਹੋਣ ਦੀ ਥਾਂ ਸਿਆਸਤ ਛੱਡ ਕੇ ਘਰ ਬੈਠਣ ਨੂੰ ਤਰਜੀਹ ਦੇਣ ਦੀ ਗੱਲ ਆਖੀ ਹੈ। ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੇ ਪਿੰਡ ਪਡਿਆਲਾ ’ਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬਾ ਮਾਨ ਨੇ ਦਾਅਵਾ ਕੀਤਾ ਸੀ ਕਿ ਹਲਕੇ ਵਿੱਚ ਪੈਂਦੀਆਂ ਤਿੰਨ ਕੌਂਸਲਾਂ ਕੁਰਾਲੀ, ਖਰੜ ਅਤੇ ਨਵਾਂਗਾਉਂ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਉਹ ਪ੍ਰਧਾਨਾਂ ਦੀ ਕਾਰਜ਼ੁਗਾਰੀ ਤੋਂ ਸੰਤੁਸ਼ਟ ਨਹੀਂ ਹਨ। ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਦਾ। ਅਨਮੋਲ ਗਗਨ ਮਾਨ ਦੇ ਇਸ ਬਿਆਨ ਦਾ ਸਥਾਨਕ ਕੌਂਸਲ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਉਨ੍ਹਾਂ ਦੇ ਕੌਂਸਲਰਾਂ ਨੂੰ ਤੋੜ ਕੇ ਪ੍ਰਧਾਨਗੀ ਖੋਹਣ ਲਈ ‘ਆਪ’ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਚੁੱਕਾ ਹੈ ਪਰ ਸਫ਼ਲਤਾ ਨਹੀਂ ਮਿਲੀ। ਜੀਤੀ ਪਡਿਆਲਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ‘ਆਪ’ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸਗੋਂ ‘ਆਪ’ ਵਿੱਚ ਜਾਣ ਦੀ ਥਾਂ ਉਹ ਸਿਆਸਤ ਛੱਡ ਕੇ ਘਰ ਬੈਠਣ ਨੂੰ ਤਰਜੀਹ ਦੇਣਗੇ।

Advertisement

Advertisement
Advertisement