For the best experience, open
https://m.punjabitribuneonline.com
on your mobile browser.
Advertisement

ਸੰਤ ਅਤਰ ਸਿੰਘ ਦੇ ਬਰਸੀ ਸਮਾਗਮ: ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

08:04 AM Feb 02, 2024 IST
ਸੰਤ ਅਤਰ ਸਿੰਘ ਦੇ ਬਰਸੀ ਸਮਾਗਮ  ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ
ਸਮਾਗਮ ਦੌਰਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ ਕਥਾ ਕਰਦੇ ਹੋਏ।
Advertisement

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 1 ਫਰਵਰੀ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆ ਦੀ 97ਵੀਂ ਬਰਸੀ ’ਤੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਲੱਖਾਂ ਦੀ ਤਾਦਾਦ ਵਿੱਚੋਂ ਸ਼ਰਧਾਲੂਆਂ ਨੇ ਵੱਖ-ਵੱਖ ਗੁਰਦੁਆਰਿਆਂ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ।ੇ ਦਮਦਮਾ ਸਾਹਿਬ ਦੇ ਜਥੇ ਤੇ ਬਾਬਾ ਬਲਜੀਤ ਸਿੰਘ ਫੱਕਰ ਵੱਲੋਂ ਆਰਤੀ ਕੀਤੀ ਗਈ। ਇਸ ਤੋਂ ਇਲਾਵਾ ਸੰਗਤ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਦੇਗਾਂ ਕਰਵਾਉਣ ਉਪਰੰਤ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲਿਆਂ ਨੇ ਕਿਹਾ ਕਿ ਸੰਤਾਂ ਨੇ ਮਾਲਵੇ ਦੇ ਖੇਤਰ ਵਿੱਚ ਸਿੱਖਿਆ ਅਤੇ ਧਾਰਮਿਕ ਗਿਆਨ ਦੀ ਜੋਤ ਜਗਾਈ ਅਤੇ ਲੋਕਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਤੋਂ ਇਲਾਵਾ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਗਿਆਨੀ ਭਗਵਾਨ ਸਿੰਘ ਭਿੰਡਰਾਂ ਵਾਲੇ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਮਲਕੀਤ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਡਾਕਟਰ ਮਨਪ੍ਰੀਤ ਸਿੰਘ ਦਿੱਲੀ ਵਾਲੇ, ਭਾਈ ਅਨਹਦ ਰਾਜ ਸਿੰਘ ਲੁਧਿਆਣਾ ਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਦਵਿੰਦਰ ਸਿੰਘ ਚੀਮਾ ਵਾਲੇ, ਬਾਬਾ ਦਲੇਰ ਸਿੰਘ ਖ਼ਾਲਸਾ, ਭਾਈ ਅੰਮ੍ਰਿਤਪਾਲ ਸਿੰਘ ਪੱਖੋ, ਭਾਈ ਗੋਬਿੰਦ ਸਿੰਘ, ਡਾਕਟਰ ਗੁਰਦੀਪ ਸਿੰਘ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਭਾਈ ਰਾਜਵਿੰਦਰ ਸਿੰਘ ਟਿੱਬੇ ਵਾਲੇ, ਭਾਈ ਚਮਕੌਰ ਸਿੰਘ ਦੇ ਰਾਗੀ ਜਥਿਆਂ ਵੱਲੋਂ ਕਥਾ ਕੀਰਤਨ ਤੋਂ ਇਲਾਵਾ ਗਿਆਨੀ ਸੁਰਜੀਤ ਸਿੰਘ ਵਾਰਸ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜ ਕੇ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਜਿੰਦਰ ਦੀਪਾ, ਅਕਾਲੀ ਆਗੂ ਅਮਰਜੀਤ ਸਿੰਘ ਬਡਰੁੱਖਾਂ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਨੰਬਰਦਾਰ, ਸਰਕਲ ਪ੍ਰਧਾਨ ਕੇਸਰ ਸਿੰਘ, ਕੁਲਵਿੰਦਰ ਸਿੰਘ ਅਕਬਰਪੁਰ ਸਮੇਤ ਵੱਖ ਵੱਖ ਸਿਆਸੀ ਆਗੂਆਂ ਨੇ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਉਹ ਮਹਾਨ ਸ਼ਖਸੀਅਤ ਹੋਏ ਹਨ ਜਿਨ੍ਹਾਂ ਨੇ ਆਪਣੇ ਇਸ ਸਮੁੱਚੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰ ਕੇ ਸਿੱਖ ਧਰਮ ਵਿੱਚ ਵਿਦਿਆ ਅਤੇ ਧਰਮ ਦੇ ਸੁਮੇਲ ਦੇ ਸੰਕਲਪ ਨੂੰ ਸ਼ੁਰੂ ਕੀਤਾ। ਇਸ ਮੌਕੇ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਵੱਲੋਂ ਸੰਤ ਟੇਕ ਸਿੰਘ ਧਨੌਲਾ, ਸੰਤ ਕਾਕਾ ਸਿੰਘ ਬੁੰਗਾ ਮਸਤੂਆਣਾ ਦਮਦਮਾ ਸਾਹਿਬ, ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ਬਾਬਾ ਬਲਜੀਤ ਸਿੰਘ ਫੱਕਰ ਨੇ ਕਿਹਾ ਕਿ ਸੰਤ ਜੀ ਸਾਰਾ ਸਮਾਂ ਅਕਾਲ ਤਖਤ ਸਾਹਿਬ ਦੀ ਮਰਿਆਦਾ ਨਾਲ ਜੁੜੇ ਰਹੇ ਅਤੇ ਉਨ੍ਹਾਂ ਨੇ 14 ਲੱਖ ਦੇ ਕਰੀਬ ਪ੍ਰਾਣੀਆ ਨੂੰ ਅੰਮ੍ਰਿਤਪਾਨ ਕਰਵਾਇਆ। ਇਸ ਮੌਕੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਵੜੈਚ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਸਿਆਸਤ ਸਿੰਘ ਗਿੱਲ, ਗਮਦੂਰ ਸਿੰਘ ਖਹਿਰਾ, ਹਾਕਮ ਸਿੰਘ ਕਿਸਨਗੜੀਆ, ਲਖਵਿੰਦਰ ਸਿੰਘ ਕਾਹਨੇਕੇ, ਬਾਬਾ ਭਰਪੂਰ ਸਿੰਘ ਚੰਗਾਲ, ਗੁਰਜੰਟ ਸਿੰਘ ਚੀਮਾ, ਪਰਮਜੀਤ ਸਿੰਘ ਚੰਗਾਲ, ਹਰਬੰਸ ਸਿੰਘ ਅਕੋਈ ਸਾਹਿਬ ਆਦਿ ਸ਼ਖਸੀਅਤਾਂ ਵੱਲੋਂ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬਾਬਾ ਬਲਜੀਤ ਸਿੰਘ ਫੱਕਰ, ਭੁਪਿੰਦਰ ਸਿੰਘ ਗਰੇਵਾਲ ਅਤੇ ਸਿਆਸਤ ਸਿੰਘ ਗਿੱਲ ਨੇ ਮੰਚ ਸੰਚਾਲਨ ਕੀਤਾ।

Advertisement

Advertisement
Advertisement
Author Image

Advertisement