ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਵਤਾਰ ਖੰਡਾ ਤੇ ਹਰਦੀਪ ਨਿੱਝਰ ਦੀ ਯਾਦ ’ਚ ਬਰਸੀ ਸਮਾਗਮ

08:47 AM Jun 16, 2024 IST
ਮਾਤਾ ਚਰਨਜੀਤ ਕੌਰ ਨੂੰੂ ਸਨਮਾਨਦੇ ਹੋਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 15 ਜੂਨ
ਇੰਗਲੈਂਡ ਵਾਸੀ ਅਵਤਾਰ ਸਿੰਘ ਖੰਡਾ ਅਤੇ ਕੈਨੇਡਾ ਵਾਸੀ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਵਿੱਚ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਬਰਸੀ ਸਮਾਗਮ ਕਰਵਾਇਆ ਗਿਆ। ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਅਵਤਾਰ ਸਿੰਘ ਖੰਡਾ ਦੀ ਇੰਗਲੈਂਡ ਦੇ ਹਸਪਤਾਲ ਵਿੱਚ ਭੇਤ-ਭਰੀ ਹਾਲਤ ’ਚ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਦਲ ਖਾਲਸਾ ਜਥੇਬੰਦੀ ਵੱਲੋਂ ਵੀ ਦੋਵਾਂ ਦੀ ਯਾਦ ’ਚ 18 ਜੂਨ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਅੱਜ ਕਰਵਾਏ ਸਮਾਗਮ ਵਿੱਚ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਅਵਤਾਰ ਸਿੰਘ ਦੀ ਮਾਤਾ ਚਰਨਜੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਦੇਵ ਸਿੰਘ ਰੋਗਲਾ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Advertisement

Advertisement
Advertisement