ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਈਸ਼ਰ ਸਿੰਘ ਦੀ ਯਾਦ ’ਚ ਬਰਸੀ ਸਮਾਗਮ ਅੱਜ ਤੋਂ

09:07 AM Aug 24, 2024 IST
ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਪਾਰਕਿੰਗ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

ਦੇਵਿੰਦਰ ਸਿੰਘ ਜੱਗੀ
ਪਾਇਲ, 23 ਅਗਸਤ
ਸੰਪਰਦਾਇ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਦੀ 49ਵੀਂ ਬਰਸੀ 24, 25 ਅਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਅੱਜ, ਪੁਲੀਸ ਵਿਭਾਗ, ਬਿਜਲੀ ਬੋਰਡ, ਟੈਲੀਫੋਨ ਵਿਭਾਗ ਤੇ ਫਾਇਰ ਅਫ਼ਸਰ ਖੰਨਾ ਦਿਲਸ਼ਾਦ ਅਲੀ ਖ਼ਾਨ ਵੱਲੋਂ ਰਾੜਾ ਸਾਹਿਬ ਬਰਸੀ ਸਮਾਗਮਾਂ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੁਰਦੁਆਰਾ ਰਾੜਾ ਸਾਹਿਬ ਦੇ ਸਕਿਉਰਿਟੀ ਅਫ਼ਸਰ ਕੈਪਟਨ ਰਣਜੀਤ ਸਿੰਘ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਗੁਰੂ ਘਰ ਦੇ ਟਰੱਸਟੀ ਭਾਈ ਮਲਕੀਤ ਸਿੰਘ ਪਨੇਸਰ ਅਤੇ ਭਾਈ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵੱਲੋਂ 24 ਤੋਂ 30 ਅਗਸਤ ਤੱਕ ਹੋਣ ਵਾਲੇ ਨਾਰਮਲ ਡਿਲਵਰੀ ਕੇਸ ਮੁਫ਼ਤ ਕੀਤੇ ਜਾਣਗੇ ਅਤੇ ਖੂਨਦਾਨ ਕੈਂਪ ਵੀ ਲਾਇਆ ਜਾਵੇਗਾ। ਭਾਈ ਗੁਰਨਾਮ ਸਿੰਘ ਅੜੈਚਾਂ ਨੇ ਦੱਸਿਆ ਕਿ ਬਰਸੀ ਸਮਾਗਮ ਵਿੱਚ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਿਹਤ ਸੇਵਾਵਾਂ, ਲੰਗਰ, ਪਾਣੀ ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ।

Advertisement

Advertisement