ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ

06:23 AM Jul 05, 2024 IST
ਢਾਡੀ ਜਥਾ ਵਾਰਾਂ ਗਾਉਂਦਾ ਹੋਏ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਜੁਲਾਈ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਸਵੰਤ ਸਿੰਘ ਬੈਂਸ ਦੇ ਢਾਡੀ ਜਥੇ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਿੱਖਾਂ ਦੀਆਂ ਬਾਰਾਂ ਮਿਸਲਾਂ ਨੂੰ ਇਕੱਠਿਆਂ ਕਰ ਕੇ ਕਸ਼ਮੀਰ ਤੋਂ ਲੈ ਕੇ ਅਫ਼ਗਾਨਿਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਝੰਡਾ ਲਹਿਰਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਆਨੰਦਪੁਰ ਸਾਹਿਬ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਿਰਤਾਂਤ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਸੇਵਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਜਦੋਂ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ ’ਤੇ ਕਾਇਮ ਰਿਹਾ, ਉਦੋਂ ਤੱਕ ਅੰਗਰੇਜ਼ਾਂ ਨੇ ਪੰਜਾਬ ਵੱਲ ਮੂੰਹ ਨਹੀਂ ਕੀਤਾ। ਭਾਈ ਬਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗੁਆ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਬੀਬੀ ਹਰਜਿੰਦਰ ਕੌਰ, ਭਾਈ ਮਨਦੀਪ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement

Advertisement