ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇਦਾਰ ਕਰਤਾਰ ਧਾਲੀਵਾਲ ਦੀ ਬਰਸੀ ਸਬੰਧੀ ਸਮਾਗਮ ਭਲਕੇ

07:58 AM Nov 18, 2024 IST
ਪਾਠ ਦੀ ਅਰੰਭਤਾ ਮੌਕੇ ਪੱੁਜੀ ਇਲਾਕੇ ਦੀ ਸੰਗਤ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 17 ਨਵੰਬਰ
ਦੇਸ਼ ਅਤੇ ਵਿਦੇਸ਼ਾਂ ਦੀ ਧਰਤੀ ’ਤੇ ਉਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਰੱਖੜਾ ਪਰਿਵਾਰ ਦੇ ਮੁਖੀ ਮਰਹੂਮ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੀ 28ਵੀਂ ਬਰਸੀ ਇਸ ਵਾਰ ਵੀ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਇਸ ਤਹਿਤ ਪਟਿਆਲਾ ਨੇੜੇ ਸਥਿਤ ਪਿੰਡ ਰੱਖੜਾ ਵਿੱਚ ਕਰਤਾਰ ਵਿੱਲਾ ਦੇ ਨਾਂ ਹੇਠਾਂ ਸਥਿਤ ਰੱਖੜਾ ਪਰਿਵਾਰ ਦੀ ਆਲੀਸ਼ਾਨ ਰਿਹਾਇਸ਼ ਵਿੱਚ ਅੱਜ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। ਇਸ ਦੌਰਾਨ ਰੱਖੜਾ ਪਰਿਵਾਰ ਦੇ ਮੈਂਬਰਾਂ ਸਣੇ ਹੋਰ ਸ਼ਖ਼ਸੀਅਤਾਂ ਤੇ ਇਲਾਕੇ ਦੇ ਆਮ ਲੋਕ ਵੀ ਸ਼ਾਮਲ ਰਹੇ। ਇਸ ਸਬੰਧੀ 19 ਨਵੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਹੀ 19 ਨਵੰਬਰ ਨੂੰ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਬਾਪੂ ਕਰਤਾਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਅਰਪਿਤ ਕਰਨਗੀਆਂ। ਇਸ ਮੌਕੇ ਹੀ ਜਿਥੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ, ਉਥੇ ਹੀ ਹੋਰਨਾ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਅਤੇ ਧਾਰਮਿਕ ਆਗੂ ਵੀ ਸ਼ਿਰਕਤ ਕਰਨਗੇ।

Advertisement

Advertisement