For the best experience, open
https://m.punjabitribuneonline.com
on your mobile browser.
Advertisement

ਬੋਨਸ ਨਾ ਦੇਣ ’ਤੇ ਫੈਕਟਰੀ ਅੱਗੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

10:48 AM Oct 28, 2024 IST
ਬੋਨਸ ਨਾ ਦੇਣ ’ਤੇ ਫੈਕਟਰੀ ਅੱਗੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਫੈਕਟਰੀ ਅੱਗੇ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਅਕਤੂਬਰ
ਦੀਵਾਲੀ ਤਿਉਹਾਰ ਤੇ ਬੋਨਸ ਅਤੇ ਗਿਫ਼ਟ ਨਾ ਦੇਣ ਦੇ ਰੋਸ ਵਜੋਂ ਅੱਜ ਇੰਡੀਅਨ ਐਕਰੈਲਿਕਸ ਵਰਕਰਜ਼ ਦਲ ਸੀਟੂ ਹਰਕ੍ਰਿਸ਼ਨਪੁਰਾ ਵੱਲੋਂ ਫੈਕਟਰੀ ਦੇ ਮੁੱਖ ਗੇਟ ਅੱਗੇ ਜਨਰਲ ਬਾਡੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਦਲ ਦੇ ਪ੍ਰਧਾਨ ਸੁਖਵੀਰ ਸਿੰਘ, ਜਨਰਲ ਸਕੱਤਰ ਮਲਕੀਤ ਸਿੰਘ ਅਤੇ ਮੀਤ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਸਹਾਇਕ ਕਿਰਤ ਕਮਿਸ਼ਨਰ ਸੰਗਰੂਰ ਰਾਹੀਂ 2022-23 ਦੀ ਦਿਵਾਲੀ ਦੀ ਗਿਫਟ ਰਾਸ਼ੀ ਦਾ ਸਮਝੌਤਾ ਹੋਇਆ ਸੀ। ਹੁਣ ਪਿਛਲੇ ਸਾਲ ਨਾਲੋਂ ਮਹਿੰਗਾਈ ਵਧ ਗਈ ਹੈ, ਪਰ ਮਨੈਜਮੈਂਟ ਵੱਲੋਂ ਪਿਛਲੇ ਸਾਲ ਜਿੰਨੀ ਰਾਸ਼ੀ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਤਾੜਨਾ ਕੀਤੀ ਕਿ ਜੇ ਮਜ਼ਦੂਰਾਂ ਨੂੰ ਦੀਵਾਲੀ ਤੋਂ ਪਹਿਲਾਂ ਇਹ ਰਾਸ਼ੀ ਨਹੀਂ ਦਿੱਤੀ ਗਈ ਤਾਂ ਸਾਰੇ ਵਰਕਰ ਫੈਕਟਰੀ ਦੇ ਮੁੱਖ ਗੇਟ ’ਤੇ ਪਰਿਵਾਰ ਸਣੇ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਵੀ ਮਜ਼ਦੂਰਾਂ ਨਾਲ ਇਕਜੁਟਤਾ ਪ੍ਰਗਟਾਈ। ਫੈਕਟਰੀ ਮੈਨੇਜਮੈਂਟ ਦੇ ਨੁਮਾਇੰਦੇ ਇੰਦਰਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਰੂਲ ਅਨੁਸਾਰ ਵਰਕਰਾਂ ਨੂੰ ਦੀਵਾਲੀ ਦਾ ਬੋਨਸ ਦਿੱਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement