ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਕਾਲਜ ਜਥੇਬੰਦੀਆਂ ਦਾ ਐਲਾਨ

09:02 AM Sep 22, 2024 IST
ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਜਗਦੀਪ ਸਿੰਘ ਚੀਮਾ ਅਤੇ ਹੋਰ।

ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 21 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਅਤੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਐੱਸਓਆਈ ਦੀਆਂ ਨਵੀਆਂ ਨਿਯੁਕਤੀਆਂ ਦਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸੀਨੀਅਰ ਆਗੂ ਅਜੇਪਾਲ ਸਿੰਘ ਮਿੱਡੂਖੇੜਾ ਅਤੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਐਲਾਨ ਕੀਤਾ, ਜਿਸ ਵਿੱਚ ਸਾਰੇ ਕਾਲਜਾਂ ਦਾ ਪ੍ਰਧਾਨ ਸਿਮਰਜੀਤ ਸਿੰਘ ਗਰੇਵਾਲ ਅਤੇ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੂੰ ਬਣਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿੱਚ ਯੁਵਰਾਜ ਸਿੰਘ ਪ੍ਰਧਾਨ, ਤਫੀਕ ਰੰਧਾਵਾ ਵਾਈਸ ਪ੍ਰਧਾਨ, ਗੁਰਤੇਜ ਸਿੰਘ ਚੈਅਰਮੈਨ, ਮਾਤਾ ਗੁਜਰੀ ਕਾਲਜ ਦਾ ਗੁਰਪ੍ਰੀਤ ਸਿੰਘ ਗਿੰਨੀ ਪ੍ਰਧਾਨ, ਬਿੱਲਾ ਧਾਰਨੀ ਵਾਈਸ ਪ੍ਰਧਾਨ, ਕਰਨਵੀਰ ਸਿੰਘ ਸੇਖੋਂ ਚੇਅਰਮੈਨ, ਤੇਜੀ ਸੈਣੀ ਸੈਕਟਰੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਵਿੱਚ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ, ਵਿਜੇ ਭਗਤ ਵਾਈਸ ਪ੍ਰਧਾਨ, ਦਿਲਪ੍ਰੀਤ ਚੇਅਰਮੈਨ, ਮਨਿੰਦਰ ਸਿੰਘ ਸੈਕਟਰੀ ਅਤੇ ਲੜਕੀਆਂ ਵਿੱਚੋਂ ਰਾਜਵੀਰ ਕੌਰ ਸੰਧੂ ਪ੍ਰਧਾਨ, ਸੋਹਨਪ੍ਰੀਤ ਕੌਰ ਵਾਈਸ ਪ੍ਰਧਾਨ, ਕਮਲਪ੍ਰੀਤ ਕੌਰ ਚੈਅਰਪਰਸਨ ਅਤੇ ਜਸ਼ਨਪ੍ਰੀਤ ਕੌਰ ਗਿੱਲ ਨੂੰ ਸੈਕਟਰੀ ਬਣਾਇਆ ਗਿਆ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮਿਹਨਤ ਕਰਨ ਦੀ ਅਪੀਲ ਕੀਤੀ।

Advertisement

Advertisement