ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦਾ ਦਾਣਾ-ਦਾਣਾ ਵਿਕਣ ਤੱਕ ਮੋਰਚੇ ਜਾਰੀ ਰੱਖਣ ਦਾ ਐਲਾਨ

07:40 AM Nov 02, 2024 IST
ਮਾਨਸਾ ਵਿੱਚ ਧਰਨੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 1 ਨਵੰਬਰ
ਝੋਨਾ ਵੇਚਣ ਲਈ ਉਲਝੇ ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਮੁਹਰੇ ਦੀਵਾਲੀ ਦੇ ਤਿਉਹਾਰ ਦੌਰਾਨ ਵੀ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਝੋਨੇ ਦਾ ਦਾਣਾ-ਦਾਣਾ ਵਿਕਣ ਤੱਕ ਮੋਰਚੇ ਚੱਲਦੇ ਰੱਖਣ ਦਾ ਐਲਾਨ ਕੀ਼ਤਾ। ਭਾਰਤੀ ਕਿਸਾਨ ਯੂੁਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਦੋ ਹਫ਼ਤਿਆਂ ਤੋਂ ‘ਆਪ’ ਵਿਧਾਇਕਾਂ, ਵਜ਼ੀਰਾਂ ਦੇ ਘਰਾਂ ਸਾਹਮਣੇ ਪੱਕੇ ਮੋਰਚੇ ਮੱਲੀ ਬੈਠੇ ਹਨ। ਵੀਰਵਾਰ ਨੂੰ ਤੇ ਅੱਜ ਦੀਵਾਲੀ ਵਾਲੇ ਦਿਨ ਵੀ ਕਿਸਾਨਾਂ ਨੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦਾ ਘਰ ਘੇਰੀ ਰੱਖਿਆ। ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮਾਨਸਾ ਸਥਿਤ ਕੋਠੀ ਤੇ ਬੁਢਲਾਡਾ ਦੇ ਵਿਧਾਇਕ ਪਿ੍ਰੰਸੀਪਲ ਬੁੱਧਰਾਮ ਦੇ ਘਰ ਅੱਗੇ ਮੋਰਚੇ ਜਾਰੀ ਹਨ।
ਮਾਨਸਾ ’ਚ ਵਿਧਾਇਕ ਦੇ ਘਰ ਮੂਹਰੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਝੋਨੇ ਦੀ ਖਰੀਦ ਹੀ ਨਹੀਂ ਕਰ ਰਹੀਆਂ ਤੇ ਦੀਵਾਲੀ ਦੇ ਤਿਉਹਾਰ ਦੌਰਾਨ ਅੰਨਦਾਤਾ ਮੰਡੀਆਂ ਵਿੱਚ ਰਾਤ ਕੱਟਣ ਲਈ ਮਜਬੂਰ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਅੱਗ ਰਹਿਤ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਪੁਲੀਸ ਨੂੰ ਨਾਲ ਲੈ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਮੁਕੱਦਮੇ ਦਰਜ ਕਰਨ ਲਈ ਖੇਤਾਂ ਵਿੱਚ ਜਾ ਰਹੇ ਹਨ ਪਰ ਨਸ਼ਾ ਤਸਕਰਾਂ ਬਾਰੇ ਖ਼ਿਲਾਫ਼ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਪੱਕੇ ਮੋਰਚਿਆਂ ਵਿੱਚ ਪੂਰੇ ਜੋਸ਼ ਕਾਫ਼ਲੇ ਬੰਨ੍ਹ ਕੇ ਪੁੱਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਹੀ ਮੰਗਾਂ ਮੰਨੇ ਜਾਣ ਦੀ ਗਾਰੰਟੀ ਹੋਵੇਗੀ ਤੇ ਕਿਸਾਨਾਂ ਵੱਲੋਂ ਮਹਿੰਗੇ ਖਰਚਿਆਂ ਨਾਲ ਲਹੂ-ਪਸੀਨਾ ਇੱਕ ਕਰਕੇ ਪਾਲੇ ਗਏ ਝੋਨੇ ਦੀ ਬੇਕਦਰੀ ਖ਼ਤਮ ਹੋਵੇਗੀ।

Advertisement

Advertisement