ਆਕਸਫੋਰਡ ’ਵਰਸਿਟੀ ਵੱਲੋਂ ਗੁਰੂ ਨਾਨਕ ਫੈਲੋਸ਼ਿਪ ਸਥਾਪਤ ਕਰਨ ਦਾ ਐਲਾਨ
08:00 AM Aug 24, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਗਸਤ
ਆਕਸਫੋਰਡ ਯੂਨੀਵਰਸਿਟੀ ਵੱਲੋਂ ਪੰਜਾਬ ਅਤੇ ਸਿੱਖਾਂ ਨਾਲ ਸਬੰਧਤ ਵਿਸ਼ਿਆਂ ’ਤੇ ਅਧਿਐਨ ਕਰਨ ਲਈ ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ ਦੀ ਸਥਾਪਨਾ ਦਾ ਐਲਾਨ ਕੀਤਾ ਗਿਆ ਹੈ ਜਿਸ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਧਾਈ ਦਿੱਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਕੌਮ ਲਈ ਇਹ ਮਾਣਮੱਤਾ ਪਲ ਹੈ ਕਿ ਵਿਸ਼ਵ ਪ੍ਰਸਿੱਧ ਆਕਸਫੋਰਡ ਯੂਨੀਵਰਸਿਟੀ ਵੱਲੋਂ ਵੁਲਫਸਨ ਕਾਲਜ ’ਚ ਸਿੱਖ ਧਰਮ ਅਤੇ ਪੰਜਾਬ ਨਾਲ ਸਬੰਧਤ ਵਿਸ਼ਿਆਂ ਨੂੰ ਮਾਨਤਾ ਦਿੰਦਿਆਂ ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਕਸਫੋਰਡ ਯੂਨੀਵਰਸਿਟੀ ਦੀ ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ ਅਕਾਦਮਿਕ ਖੇਤਰ ਰਾਹੀਂ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਦਾ ਪ੍ਰਚਾਰ-ਪ੍ਰਸਾਰ ਕਰਨ ਵਿਚ ਅਹਿਮ ਯੋਗਦਾਨ ਪਾਵੇਗੀ।
Advertisement
Advertisement
Advertisement