ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ

06:57 AM Jun 13, 2024 IST
ਸ਼ੰਭੂ ਬਾਰਡਰ ’ਤੇ ਜਾਰੀ ਧਰਨੇ ਦੌਰਾਨ ਪੰਡਾਲ ’ਚ ਮੌਜੂਦ ਕਿਸਾਨ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 12 ਜੂਨ
‘ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਟਿਆਲਾ ਜ਼ਿਲ੍ਹੇ ਵਿਚਲੇ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ਸਣੇ ਹੋਰ ਬਾਰਡਰਾਂ ’ਤੇ 13 ਫਰਵਰੀ ਤੋਂ ਜਾਰੀ ਪੱਕੇ ਮੋਰਚੇ ਨੂੰ ਅੱਜ 121 ਦਿਨ ਹੋ ਗਏ ਹਨ। ਕਿਸਾਨ ਇਥੇ ਪੱਕੇ ਡੇਰੇ ਲਾਈਂ ਬੈਠੇ ਹਨ ਤੇ ਉਹ ਮੰਗਾਂ ਦੀ ਪੂਰਤੀ ਤੱਕ ਇਥੇ ਹੀ ਡਟੇ ਰਹਿਣ ਲਈ ਬਜ਼ਿੱਦ ਹਨ। ਇੱਥ ਹੁਣ ਫੇਰ ਕਿਸਾਨਾਂ ਨੇ 2 ਜੁਲਾਈ ਨੂੰ ਗੈਰ ਭਾਜਪਾਈ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣ ਦੀ ਵਿਉਂਤਬੰਦੀ ਉਲੀਕੀ ਹੈ।
ਕਿਸਾਨ ਮੋਰਚਿਆਂ ਦੀ ਅਗਵਾਈ ਕਰ ਰਹੇ ਸਰਵਣ ਪੰਧੇਰ, ਜਗਜੀਤ ਡੱਲੇਵਾਲ, ਸੁਰਜੀਤ ਫੂਲ, ਜਸਵਿੰਦਰ ਲੌਂਗੋਵਾਲ, ਮਨਜੀਤ ਘੁਮਾਣਾ, ਮਨਜੀਤ ਨਿਆਲ, ਅਮਰਜੀਤ ਮੌੜ੍ਹੀ, ਜੰਗ ਸਿੰਘ ਭਟੇੜੀ ਅਤੇ ਕਈ ਹੋਰਨਾਂ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪਿਛਲੇ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਵੀ ਲਾਗੂ ਨਾ ਕਰਕੇ ਧਰੋਹ ਕਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕਮਾਂ ਦਾ ਕਿਸਾਨ ਵਿਰੋਧੀ ਚਿਹਰਾ ਵਿਸ਼ਵ ਭਰ ’ਚ ਨੰਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸੰਘਰਸ਼ ਦੀ ਕੜੀ ਵਜੋਂ 2 ਜੁਲਾਈ ਨੂੰ ਅੰਦੋਲਨ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਛੱਡ ਕੇ ਦੇਸ਼ ਭਰ ਦੇ ਬਾਕੀ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਹੀ ਚਿੱਠੀ ਲਿਖ ਕੇ ਮੰਗ ਕੀਤੀ ਜਾਵੇਗੀ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਸਦ ਵਿੱਚ ਪ੍ਰਾਈਵੇਟ ਬਿੱਲ ਪੇਸ਼ ਕੀਤਾ ਜਾਵੇ। ਇਸ ਮੌਕੇ ਬਲਕਾਰ ਬੈਂਸ, ਗੁਰਦੇਵ ਗੱਜੂਾਜਰਾ, ਸੁਰਜੀਤ ਸਿੰਘ, ਮੁਖਤਿਆਰ ਸਿੰਘ, ਜਰਮਨਜੀਤ ਬੰਡਾਲਾ ਤੇ ਜੁਗਰਾਜ ਸਿੰਘ ਆਦਿ ਕਿਸਾਨਾ ਆਗੂ ਵੀ ਮੌਜੂਦ ਸਨ।

Advertisement

Advertisement