ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਥਾਣੇ ਅੱਗੇ ਮਜ਼ਦੂਰ ਦਿਹਾੜਾ ਮਨਾਉਣ ਦਾ ਐਲਾਨ

07:49 AM Apr 27, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 26 ਅਪਰੈਲ
ਇਥੇ ਥਾਣਾ ਸ਼ਹਿਰੀ ਮੂਹਰੇ ਕੁਲਵੰਤ ਕੌਰ ਰਸੂਲਪੁਰ ਮਾਮਲੇ ’ਚ ਚੱਲ ਰਹੇ ਧਰਨੇ ਵਿੱਚ ਹੀ ਪਹਿਲੀ ਮਈ ਦਾ ਮਜ਼ਦੂਰ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਲਵੰਤ ਕੌਰ ਦੀ ਕਥਿਤ ਪੁਲੀਸ ਤਸ਼ੱਦਦ ਨਾਲ ਕਈ ਸਾਲ ਨਕਾਰਾ ਰਹਿਣ ਮਗਰੋਂ ਮੌਤ ਹੋ ਗਈ ਸੀ। ਉਸਦੀ ਮੌਤ ਮਗਰੋਂ ਪੁਲੀਸ ਅਧਿਕਾਰੀਆਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਇਸ ਮਾਮਲੇ ’ਚ ਇਨਸਾਫ਼ ਤੇ ਅਗਲੀ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਚੱਲ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਬਲਵਿੰਦਰ ਸਿੰਘ ਕੋਠੇ ਪੋਨਾ, ਗੁਰਚਰਨ ਸਿੰਘ ਰਸੂਲਪੁਰ, ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਧਾਲੀਵਾਲ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਬਲਦੇਵ ਸਿੰਘ, ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ ਨੇ ਕਿਹਾ ਕਿ ਦੋ ਸਾਲਾਂ ਤੋਂ ਪੱਕਾ ਮੋਰਚਾ ਚੱਲ ਰਿਹਾ ਹੈ।

Advertisement

Advertisement
Advertisement