ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਐਲਾਨ

08:06 AM Sep 10, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਸਤੰਬਰ
ਸਾਂਝਾ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰ ਦੇ ਆਗੂਆਂ ਦੀ ਸਾਂਝੀ ਮੀਟਿੰਗ ਕਨਵੀਨਰ ਰਤਨ ਸਿੰਘ ਮਜਾਰੀ ਅਤੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਢ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਰਕ ਟੂ ਰੂਲ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਾਰੇ ਮੁਲਾਜ਼ਮਾਂ ਨੂੰ ਤਿੰਨ ਦਿਨ ਦੀ ਸਮੂਹਿਕ ਛੁੱਟੀ ਭਰ ਕੇ ਹੜਤਾਲ ’ਤੇ ਜਾਣ ਦਾ ਫ਼ੈਸਲਾ ਕੀਤਾ ਗਿਆ। ਫੋਰਮ ਦੇ ਹਰਪਾਲ ਸਿੰਘ ਨੇ ਬਿਜਲੀ ਮੰਤਰੀ, ਪਾਵਰ ਸੈਕਟਰੀ ਅਤੇ ਮੈਨੇਜਮੈਂਟ ਨਾਲ ਜਥੇਬੰਦੀ ਦੀ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਵੀ 31 ਜੁਲਾਈ ਦੀ ਸਪਲੀਮੈਂਟਰੀ ਮੰਗ ਪੱਤਰ ’ਤੇ ਹੋਈ ਮੀਟਿੰਗ ਵਾਂਗ ਹੀ ਹੋਈ ਹੈ। ਪੰਜਾਬ ਸਰਕਾਰ ਤੇ ਮੈਨੇਜਮੈਂਟ ਮੁਲਾਜ਼ਮਾਂ ਨੂੰ ਕੁੱਝ ਵੀ ਦੇਣ ਲਈ ਤਿਆਰ ਨਹੀਂ ਸਗੋਂ ਗੱਲਾਂ ਨਾਲ ਹੀ ਸਾਰ ਰਹੀ ਹੈ। ਮੁਲਾਜ਼ਮ ਜੋ ਕੰਮ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗਵਾ ਲੈਂਦੇ ਹਨ, ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਇੱਕ ਕਰੋੜ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਸਬ ਸਟੇਸ਼ਨ ਸਟਾਫ਼ ਦੀਆਂ ਮੁੱਖ ਮੰਗਾਂ ਆਰਟੀਐੱਮ ਤੋਂ ਏਐੱਲਐੱਮ ਦੀ ਤਰੱਕੀ ਦਾ ਸਮਾਂ ਘਟਾਉਣ, ਓਸੀ ਨੂੰ ਪੇਅ ਬੈਂਡ ਦੇਣ, ਸਬ ਸਟੇਸ਼ਨ ਸਟਾਫ਼ ਦੀ ਸੁਰੱਖਿਆ, ਪੈਨਸ਼ਨਰਾਂ ਤੋਂ ਹਰ ਮਹੀਨੇ ਕੱਟਿਆ ਜਾਂਦਾ 200 ਚੰਦਾ ਬੰਦ ਕਰਨ ਅਤੇ ਹਾਦਸਾ ਹੋਣ ਦੀ ਸੂਰਤ ’ਚ ਜੇਈ ਅਤੇ ਲਾਈਨਮੈਨ ਉੱਪਰ ਕੇਸ ਦਰਜ ਕਰਨ ਦੀ ਪਿਰਤ ਬੰਦ ਕਰਨ ਅਤੇ ਜੇਈ ਤੋਂ ਜੇਈ 1 ਦੀ ਤਰੱਕੀ ਜਲਦੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਜਲਦ ਹੱਲ ਨਹੀਂ ਕੀਤਾ ਜਾਂਦਾ ਤਾਂ 10, 11 ਤੇ 12 ਸਤੰਬਰ ਤੱਕ ਤਿੰਨ ਦਿਨਾਂ ਸਮੂਹਿਕ ਛੁੱਟੀ ਲੈ ਕੇ 30 ਸਤੰਬਰ ਤੱਕ ਵਰਕ ਟੂ ਰੂਲ ਲਾਗੂ ਰਹੇਗਾ।

Advertisement

Advertisement