ਚੋਣ ਕਮਿਸ਼ਨ ਵੱਲੋਂ 2024 ਲਈ ਮੀਡੀਆ ਐਵਾਰਡਾਂ ਦਾ ਐਲਾਨ
09:04 AM Oct 19, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ, ਜਿਨ੍ਹਾਂ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ ਆਈਟੀ ਐਪਲੀਕੇਸ਼ਨਾਂ ਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ’ਚ ਯੋਗਦਾਨ ਪਾਇਆ ਹੈ। ਪੁਰਸਕਾਰ 25 ਜਨਵਰੀ, 2025 ਨੂੰ ਕੌਮੀ ਵੋਟਰ ਦਿਵਸ ਮੌਕੇ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਆਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ’ਤੇ ਆਧਾਰਿਤ ਹੋਵੇਗਾ।
Advertisement
Advertisement