ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

09:21 AM Apr 30, 2024 IST

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 29 ਅਪਰੈਲ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਨਾ ਕੀਤੇ ਜਾਣ ਵਿਰੁੱਧ ਜਨਰਲ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਨਰਲ ਕੈਟਾਗਰੀ ਵਰਗ ਦੇ ਸਿਆਸੀ ਵਿੰਗ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਜਨਰਲ ਵਰਗ ਵੱਲੋਂ ‘ਆਪ’ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਅੱਜ ਇੱਥੇ ਜਨਰਲ ਕੈਟਾਗਰੀ ਵਰਗ ਦੇ ਆਗੂਆਂ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਸਥਾਪਤ ਕੀਤਾ ਗਿਆ ਸੀ ਪਰ ‘ਆਪ’ ਸਰਕਾਰ ਨੇ ਕਮਿਸ਼ਨ ਦਾ ਚੇਅਰਮੈਨ ਤੇ ਬਾਕੀ ਮੈਂਬਰ ਨਾਮਜ਼ਦ ਨਹੀਂ ਕੀਤੇ ਅਤੇ ਨਾ ਹੀ ਕਮਿਸ਼ਨ ਦਫ਼ਤਰ ਦਾ ਅਮਲਾ ਫੈਲਾ ਤਾਇਨਾਤ ਕੀਤਾ ਗਿਆ ਹੈ। ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 4 ਅਪਰੈਲ ਨੂੰ ਜਨਰਲ ਵਰਗ ਦੇ ਸਿਆਸੀ ਵਿੰਗ ਦਾ ਗਠਨ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਜਨਰਲ ਕੈਟਾਗਰੀ ਕਮਿਸ਼ਨ ਬਣਾਉਣ ਦਾ ਐਲਾਨ ਅਤੇ ਆਪਣੀ ਪਾਰਟੀ ਵਿੱਚ ਜਨਰਲ ਕੈਟਾਗਰੀ ਵਿੰਗ ਸਥਾਪਤ ਕਰਨ ਵਾਲੀ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਕੀਤਾ ਜਾਵੇਗਾ।

Advertisement

ਅਹੁਦੇਦਾਰ ਨਿਯੁਕਤ

ਮੀਟਿੰਗ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਸਰਬਸੰਮਤੀ ਨਾਲ ਸੁਰਿੰਦਰਪਾਲ ਸਿੰਘ ਖੱਟੜਾ ਨੂੰ ਮੁਹਾਲੀ, ਦਿਲਬਾਗ ਸਿੰਘ ਹਿੰਦੂਪੁਰ ਨੂੰ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਨੂੰ ਪਟਿਆਲਾ, ਵਰਿੰਦਰ ਸਿੰਘ ਭਿੰਡਰ ਨੂੰ ਹੁਸ਼ਿਆਰਪੁਰ ਅਤੇ ਕਰਨੈਲ ਸਿੰਘ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ।

Advertisement
Advertisement
Advertisement