ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ’ਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ

08:00 AM Mar 31, 2024 IST
ਭੰਗਾਲਾ ਦੀ ਦਾਣਾ ਮੰਡੀ ਵਿੱਚ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂ। -ਫੋਟੋ: ਜਗਜੀਤ

ਪੱਤਰ ਪ੍ਰੇਰਕ
ਮੁਕੇਰੀਆਂ, 30 ਮਾਰਚ
ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਦਾ ਚੋਣਾਂ ਦੌਰਾਨ ਪਿੰਡਾਂ ਵਿੱਚ ਆਉਣ ’ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਅਤੇ ਕਿਸਾਨ ਅੰਦੋਲਨ ਬਾਰੇ ਸਵਾਲ ਪੁੱਛਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਜਥੇਬੰਦੀ ਦੀ ਭੰਗਾਲਾ ਦੀ ਦਾਣਾ ਮੰਡੀ ਵਿੱਚ ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਮੁੱਖ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਚੱਕ ਕਾਸਮ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਮੁੱਖ ਬੁਲਾਰਾ ਜਥੇਦਾਰ ਰਣਦੀਪ ਸਿੰਘ ਧਨੋਆ ਅਤੇ ਸੀਨੀਅਰ ਆਗੂ ਮਨਜੀਤ ਸਿੰਘ ਪਲਾਕੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨੀ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਪੂਰੀਆਂ ਨਾ ਕਰਕ ੇ ਧੋਖਾ ਕੀਤਾ ਹੈ ਅਤੇ ਪੰਜਾਬ ਵਾਸੀ ਇਸ ਦਾ ਜਵਾਬ ਚੋਣਾਂ ਦੌਰਾਨ ਮੰਗਣਗੇ। ਕਿਸਾਨ-ਮਜ਼ਦੂਰ ਵਿਰੋਧੀ ਭਾਜਪਾ ਦੀ ਕੇਂਦਰ ਤੇ ਹਰਿਆਣਾ ਸਰਕਾਰ ਦੇ ਵਿਰੋਧ ਵਿੱਚ ਪਿੰਡਾਂ ਅੰਦਰ ਵੋਟਾਂ ਮੰਗਣ ਆਉਣ ਵਾਲੇ ਉਮੀਦਵਾਰਾਂ ਨੂੰ ਸਵਾਲ ਕੀਤੇ ਜਾਣਗੇ ਅਤੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ।

Advertisement

Advertisement