ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਦਾ ਐਲਾਨ

07:55 AM May 21, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ। -ਫੋਟੋ: ਬੱਲੀ

ਪਰਸ਼ੋਤਮ ਬੱਲੀ
ਬਰਨਾਲਾ, 20 ਮਈ
ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿੱਚ ‘ਲੋਕ ਸੰਗਰਾਮ ਰੈਲੀ’ ਨੂੰ ਸਫ਼ਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿੱਚ ਅੱਜ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਮੀਟਿੰਗ ਕੀਤੀ ਗਈ। ਆਗੂਆਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਦੀ ਲੋਕ ਸੰਗਰਾਮ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ, ਨਾਲ ਹੀ ਬੁਲਾਰਿਆਂ ਨੇ ਅਗਲੇ ਦਿਨਾਂ ਵਿੱਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਟਵਾਂ ਤੇ ਜ਼ਬਰਦਸਤ ਵਿਰੋਧ ਕਰਨ ਦਾ ਐਲਾਨ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਸ ਦੀ ਤਿਆਰੀ ਲਈ ਲਾਮਬੰਦੀ ਮੁਹਿੰਮ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦਾ ਲੋਕ-ਵਿਰੋਧੀ ਅਤੇ ਜਗੀਰਦਾਰਾਂ/ਸੂਦਖੋਰਾਂ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਕਿਰਦਾਰ ਦਾ ਪਰਦਾਫਾਸ਼ ਕਰਦੇ ਹੋਏ ਲੋਕਾਂ ਦੇ ਹਕੀਕੀ ਮੁੱਦੇ ਉਭਾਰੇ ਜਾਣ ਅਤੇ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਵਿਸ਼ਾਲ ਸਾਂਝੇ ਤੇ ਸਿਰੜੀ ਘੋਲਾਂ ਦਾ ਰਾਹ ਬੁਲੰਦ ਕਰਨ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।
ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਆਮਦਨ ’ਤੇ ਟੈਕਸ ਲਾਉਣ ਤੇ ਉਗਰਾਹੁਣ ਦੀ ਗਾਰੰਟੀ ਕਰਨ, ਨਿੱਜੀਕਰਨ/ ਵਪਾਰੀਕਰਨ/ ਸੰਸਾਰੀਕਰਨ ਦੀਆਂ ਲੋਕ-ਦੋਖੀ ਸਾਮਰਾਜੀ ਨੀਤੀਆਂ ਰੱਦ ਕਰਨ ਵਰਗੇ ਭਖਦੇ ਮੁੱਦੇ ਉੱਭਰਵੇਂ ਬਣਦੇ ਹਨ ਜਿਨ੍ਹਾਂ ’ਤੇ ਕੋਈ ਵੀ ਪਾਰਟੀ ਗੱਲ ਨਹੀਂ ਕਰਦੀ। ਅੱਜ ਸਟੇਜ ਦਾ ਸੰਚਾਲਨ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ।

Advertisement

Advertisement
Advertisement