For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ’ਚ ਮੁਜ਼ਾਹਰਾ ਕਰਨ ਦਾ ਐਲਾਨ

08:50 AM Aug 28, 2024 IST
ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ’ਚ ਮੁਜ਼ਾਹਰਾ ਕਰਨ ਦਾ ਐਲਾਨ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਗਸਤ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਈ ਦੋ ਸਤੰਬਰ ਨੂੰ ਚੰਡੀਗੜ੍ਹ ਵਿੱੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਰਨੈਲ ਸਿੰਘ ਈਸੜੂ ਭਵਨ ਵਿੱਚ ਅੱਜ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਰਾਜੂ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਬੰਧਕ ਕਮੇਟੀ, ਸਟੇਜ ਸੰਚਾਲਨ ਕਮੇਟੀ, ਪ੍ਰੈੱਸ ਕਮੇਟੀ ਅਤੇ ਹੋਰ ਕਮੇਟੀਆਂ ਬਣਾ ਕੇ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਸਾਰੀਆਂ ਜਥੇਬੰਦੀਆਂ ਨੇ ਆਪੋ ਆਪਣੀ ਜਥੇਬੰਦੀ ਵੱਲੋਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਗਿਣਤੀ ਨੋਟ ਕਰਵਾਈ।
ਮੀਟਿੰਗ ਵਿੱਚ ਮਤਾ ਪਾਸ ਕਰਕੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਬਿਆਨ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੰਗ ਕੀਤੀ ਗਈ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਅਤੇ ਉਸ ਦੀ ਫ਼ਿਲਮ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਦਿੱਲੀ ਦੇ ਹਵਾਈ ਅੱਡੇ ’ਤੇ ਤਿੰਨ ਕਿਸਾਨ ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਣ ਅਤੇ ਉਨ੍ਹਾਂ ਦੀਆਂ ਟਿਕਟਾਂ ਰੱਦ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ’ਤੇ ਵਧਾਈ ਡਿਊਟੀ ਰੱਦ ਕਰਨ, ਗੰਨੇ ਦੇ ਭਾਅ ਵਿੱਚ ਵਾਧਾ ਕਰਨ ਸਣੇ ਹੋਰ ਮੰਗਾਂ ਦੇ ਨਾਲ-ਨਾਲ ਇੱਕ ਹੋਰ ਮਤੇ ਰਾਹੀਂ ਪੰਜਾਬ ਦੇ ਕੋਆਪਰੇਟਿਵ ਅਦਾਰਿਆਂ ਜਿਵੇਂ ਮਾਰਕਫੈੱਡ ਅਤੇ ਮਿਲਕਫੈੱਡ ਆਦਿ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਜੰਗਵੀਰ ਸਿੰਘ ਚੌਹਾਨ, ਡਾਕਟਰ ਦਰਸ਼ਨਪਾਲ, ਬੂਟਾ ਸਿੰਘ ਬੁਰਜ ਗਿੱਲ, ਅਵਤਾਰ ਸਿੰਘ ਮੇਹਲੋਂ ਆਦਿ ਹਾਜ਼ਰ ਸਨ।

Advertisement
Advertisement
Author Image

joginder kumar

View all posts

Advertisement
×