For the best experience, open
https://m.punjabitribuneonline.com
on your mobile browser.
Advertisement

ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀਆਂ ਦਾ ਐਲਾਨ

10:51 AM Nov 23, 2023 IST
ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀਆਂ ਦਾ ਐਲਾਨ
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 22 ਨਵੰਬਰ
ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਅੱਜ ਮੀਟਿੰਗ ਹੋਈ ਜਿਸ ਵਿੱਚ ਮੁਲਾਜ਼ਮਾਂ ਦੇ ਪੈਂਡਿੰਗ ਡੀ.ਏ. ਅਤੇ ਹੋਰ ਹੱਕੀ ਮੰਗਾਂ ਸਬੰਧੀ ਸਰਕਾਰ ਵੱਲੋਂ ਵੱਟੀ ਚੁੱਪੀ ’ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਮੁਲਾਜ਼ਮ ਆਗੂ ਸੁਖਚੈਨ ਖਹਿਰਾ, ਮਨਜੀਤ ਰੰਧਾਵਾ, ਪਰਮਦੀਪ ਭਬਾਤ, ਮਲਕੀਤ ਔਜਲਾ, ਬਲਕਾਰ ਸਿੰਘ, ਜਸਪ੍ਰੀਤ ਰੰਧਾਵਾ, ਸ਼ੁਸ਼ੀਲ ਕੁਮਾਰ ਆਦਿ ਨੇ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਹੋਈ ਉਕਤ ਮੀਟਿੰਗ ਵਿੱਚ ਸਕੱਤਰੇਤ ਸਟਾਫ਼ ਐਸੋਸੀਏਸ਼ਨ ਅਫ਼ਸਰ ਕਾਡਰ ਐਸੋਸੀਏਸ਼ਨ, ਪਰਸਨਲ ਸਟਾਫ਼ ਐਸੋਸੀਏਸ਼ਨ, ਐਫ.ਸੀ.ਆਰ. ਮੁਲਾਜ਼ਮ ਐਸੋਸੀਏਸ਼ਨ, ਦਰਜਾ ਚਾਰ ਕਰਮਚਾਰੀ ਯੂਨੀਅਨ, ਡਰਾਈਵਰ ਯੂਨੀਅਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਨੁਮਾਇੰਦਿਆਂ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਵਿੱਤ ਮੰਤਰੀ ਤੋਂ ਲੈ ਕੇ ਸਾਰੇ ਸਕੱਤਰੇਤ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਮੁਲਾਜ਼ਮਾਂ ਨੂੰ ਡੀ.ਏ. ਦਿੱਤਾ ਗਿਆ ਅਤੇ ਨਾ ਹੀ ਕੋਈ ਮੀਟਿੰਗ ਲਈ ਬੁਲਾਇਆ ਗਿਆ। ਹੁਣ ਜੁਆਇੰਟ ਐਕਸ਼ਨ ਕਮੇਟੀ ਵੱਲੋਂ 24 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਮਿੰਨੀ ਸਕੱਤਰੇਤ ਵਿੱਚ ਰੋਸ ਰੈਲੀ ਕੀਤੀ ਜਾਵੇਗੀ s/ 28 ਨਵੰਬਰ ਨੂੰ ਬਜਟ ਸ਼ੈਸ਼ਨ ਵਾਲੇ ਦਿਨ ਪੰਜਾਬ ਸਿਵਲ ਸਕੱਤਰੇਤ ਦੇ ਗਲਿਆਰੇ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

Advertisement
Advertisement
Author Image

sukhwinder singh

View all posts

Advertisement