ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੀ ਦੇ ਖ਼ਿਲਾਫ਼ ਦਰਜ ਕੇਸ ਰੱਦ ਕਰਵਾਉਣ ਲਈ ਮੁਜ਼ਾਹਰਿਆਂ ਦਾ ਐਲਾਨ

09:06 AM Oct 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਿਆਸੀ ਆਲੋਚਕ ਮਾਲਵਿੰਦਰ ਸਿੰਘ ਮਾਲੀ ’ਤੇ ਦਰਜ ਪੁਲੀਸ ਕੇਸ ਰੱਦ ਕਰਵਾਉਣ ਲਈ ਬੁੱਧੀਜੀਵੀ ਤੇ ਕਿਸਾਨ ਜਥੇਬੰਦੀਆਂ ਨੇ 28 ਅਕਤੂਬਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ ਮੀਟਿੰਗ ’ਚ ਕੀਤਾ ਗਿਆ। ਡਾ. ਪਿਆਰਾ ਲਾਲ ਗਰਗ ਤੇ ਡਾ. ਖੁਸ਼ਹਾਲ ਸਿੰਘ ਵੱਲੋਂ ਸੱਦੀ ਮੀਟਿੰਗ ਵਿੱਚ ਕਿਸਾਨ ਆਗੂ ਡਾ. ਦਰਸ਼ਨਪਾਲ, ਰੁਲਦੂ ਸਿੰਘ ਮਾਨਸਾ, ਸ਼ੁਦਰਸ਼ਨ ਨੱਤ ਤੋਂ ਇਲਾਵਾ ਅਕਾਲੀ ਦਲ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ, ਸੀਨੀਅਰ ਵਕੀਲ ਨਵਕਿਰਨ ਸਿੰਘ, ਪ੍ਰੋ. ਮਨਜੀਤ ਸਿੰਘ, ਤੇ ਹੋਰ ਕਈ ਸਿਆਸੀ ਆਗੂ ਹਾਜ਼ਰ ਸਨ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇ 28 ਦੇ ਮੁਜ਼ਾਹਰਿਆਂ ਮਗਰੋਂ ਵੀ ਕੇਸ ਰੱਦ ਨਾ ਕੀਤਾ ਗਿਆ ਤਾਂ ਚਾਰ ਨਵੰਬਰ ਨੂੰ ਮੁੜ ਜ਼ਿਲ੍ਹਾ ਪੱਧਰ ’ਤੇ ਮੁਜ਼ਾਹਰੇ ਕਰ ਕੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।

Advertisement

Advertisement