For the best experience, open
https://m.punjabitribuneonline.com
on your mobile browser.
Advertisement

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਸਮਾਗਮਾਂ ਦਾ ਐਲਾਨ

05:45 AM Oct 31, 2024 IST
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਸਮਾਗਮਾਂ ਦਾ ਐਲਾਨ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਅਕਤੂਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਹਰ ਸਾਲ ਮਨਾਏ ਜਾਣ ਵਾਲੇ ਪੰਜਾਬੀ ਮਾਹ ਨਾਲ ਸਬੰਧਤ ਸਮਾਗਮਾਂ ਦਾ ਐਲਾਨ ਕਰ ਦਿੱਤਾ ਗਿਆ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ 5 ਨਵੰਬਰ ਨੂੰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਪੰਜਾਬੀ ਮਾਹ ਦਾ ਉਦਘਾਟਨੀ ਸਮਾਰੋਹ ਹੋਵੇਗਾ। ਇਸ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਪਿਛਲੇ ਪੰਜਾਬੀ ਭਾਸ਼ਾ ਦੇ 2022-23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ। ਜ਼ਫ਼ਰ ਨੇ ਦੱਸਿਆ ਕਿ 5 ਨਵੰਬਰ ਨੂੰ ਫਾਜ਼ਿਲਕਾ ਵਿੱਚ ਨਾਟਕ ਮੰਚਨ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਰੂਬਰੂ ਤੇ ਸਾਹਿਤਕ ਗੋਸ਼ਟੀ, 6 ਨੂੰ ਰੋਪੜ ਵਿੱਚ ਪੰਜਾਬੀ ਭਾਸ਼ਾ ਤੇ ਪ੍ਰਿੰਟ ਮੀਡੀਆ ਬਾਰੇ ਸੈਮੀਨਾਰ, 7 ਨੂੰ ਬਰਨਾਲਾ ਵਿੱਚ ਪੰਜਾਬੀ ਮਿੰਨੀ ਕਹਾਣੀ ਦੇ ਨਿਕਾਸ, ਵਿਕਾਸ ਤੇ ਭਵਿੱਖ ਬਾਰੇ ਗੋਸ਼ਟੀ ਅਤੇ ਕਹਾਣੀ ਦਰਬਾਰ, 8 ਨੂੰ ਮਾਨਸਾ ਵਿੱਚ ਨਾਟਕ ਮੰਚਨ, 11 ਨੂੰ ਫ਼ਿਰੋਜ਼ਪੁਰ ਵਿੱਚ ਪ੍ਰੰਪਰਾਗਤ ਲੋਕ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 12 ਨੂੰ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ, 13 ਨੂੰ ਗੁਰਦਾਸਪੁਰ ਵਿੱਚ ਪੰਜਾਬੀ ਭਾਸ਼ਾ ਤੇ ਪੰਜਾਬੀ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 14 ਨੂੰ ਨਵਾਂਸ਼ਹਿਰ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਗੋਸ਼ਟੀ, 17 ਨੂੰ ਲੁਧਿਆਣਾ ਵਿੱਚ ਪੰਜਾਬੀ ਭਾਸ਼ਾ ਬਾਰੇ ਵਿਸ਼ੇਸ਼ ਭਾਸ਼ਣ ਤੇ ਕਵੀ ਦਰਬਾਰ, 18 ਤੇ 19 ਨੂੰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀ, 18 ਨੂੰ ਪਠਾਨਕੋਟ ਵਿੱਚ ਕਵੀ ਦਰਬਾਰ, 19 ਨੂੰ ਹੁਸ਼ਿਆਰਪੁਰ ਵਿੱਚ ਪੰਜਾਬੀ ਨਾਟਕ ਵਿੱਚ ਔਰਤ ਅਦਾਕਾਰਾਂ, ਨਿਰਦੇਸ਼ਕਾਂ ਦੀ ਸ਼ਮੂਲੀਅਤ, ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਸੈਮੀਨਾਰ, 20 ਨੂੰ ਸੰਗਰੂਰ ਵਿੱਚ ਪੰਜਾਬੀ ਸਾਹਿਤ ਲਈ ਸਹਿਤ ਸਭਾਵਾਂ ਦੇ ਯੋਗਦਾਨ ਬਾਰੇ ਗੋਸ਼ਟੀ, 21 ਨੂੰ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿੱਚ ਕਵੀ ਦਰਬਾਰ, 22 ਨੂੰ ਕਪੂਰਥਲਾ ਵਿੱਚ ਬਾਲ ਸਾਹਿਤ ਕੁਇਜ਼, 22 ਨੂੰ ਫ਼ਰੀਦਕੋਟ ਵਿੱਚ ਪੰਜਾਬੀ ਸਾਹਿਤਕ ਗਾਇਕੀ ਦੀਆਂ ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਗੋਸ਼ਟੀ, 23 ਤੋਂ 27 ਨਵੰਬਰ ਤੱਕ ਬਠਿੰਡਾ ਵਿੱਚ ਰਾਜ ਪੱਧਰੀ ਨਾਟਕ ਮੇਲਾ, 26 ਨਵੰਬਰ ਨੂੰ ਜਲੰਧਰ ਵਿੱਚ ਪੰਜਾਬੀ ਭਾਸ਼ਾ ਅਤੇ ਵਰਤਮਾਨ ਇਲੈਕਟ੍ਰਾਨਿਕ ਮੀਡੀਆ ਬਾਰੇ ਸੈਮੀਨਾਰ, 27 ਨੂੰ ਅੰਮ੍ਰਿਤਸਰ ਵਿੱਚ ਪੰਜਾਬੀ ਨਾਟਕ ਬਾਰੇ ਗੋਸ਼ਟੀ ਤੇ ਵਰਕਸ਼ਾਪ, 28 ਨੂੰ ਮੁਹਾਲੀ ਵਿੱਚ ਪੰਜਾਬੀ ਸਿਨੇਮੇ ਦੀਆਂ ਭਾਸ਼ਾਈ ਤੇ ਸੱਭਿਆਚਾਰਕ ਚੁਣੌਤੀਆਂ, 29 ਨੂੰ ਮੋਗਾ ਵਿੱਚ ਗਜ਼ਲ ਵਰਕਸ਼ਾਪ, 30 ਨਵੰਬਰ ਨੂੰ ਪੰਜਾਬੀ ਮਾਹ ਦਾ ਵਿਦਾਇਗੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਵੇਗਾ।

Advertisement

Advertisement
Advertisement
Author Image

Advertisement