ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ
08:15 AM Aug 27, 2023 IST
ਨਿੱਜੀ ਪੱਤਰ ਪ੍ਰੇਰਕ
ਮਾਲੇਰ ਕੋਟਲਾ, 26 ਅਗਸਤ
ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਬੈਠਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਭੂਦਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਨਹਿਰੀ ਪਾਣੀ ਤੋਂ ਵਾਂਝੇ ਦਰਜਨਾਂ ਪਿੰਡਾਂ ਲਈ ਨਹਿਰੀ ਪਾਣੀ ਦੀ ਲੋੜ ਅਤੇ ਪ੍ਰਾਪਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਬੈਠਕ ਵਿੱਚ ਨਹਿਰੀ ਪਾਣੀ ਤੋਂ ਵਾਂਝੇ ਦਰਜਨਾਂ ਪਿੰਡਾ ਦੀ ਸਹਿਮਤੀ ਨਾਲ ਇਨ੍ਹਾਂ ਪਿੰਡਾਂ ਲਈ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ 20 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ, ਧੂਰੀ, ਮਹਿਲ ਕਲਾਂ ਅਤੇ ਅਮਰਗੜ੍ਹ ਦੇ ਕਰੀਬ 70 ਪਿੰਡ ਨਹਿਰੀ ਪਾਣੀ ਤੋਂ ਵਾਂਝੇ ਹਨ।
Advertisement
Advertisement