ਲੈਫ.ਵਿਨੈ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ
08:36 PM Apr 26, 2025 IST
ਪਹਿਲਗਾਮ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਜਲ ਸੈਨਾ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰ ਕਰਨਾਲ ਸਥਿਤ ਉਨ੍ਹਾਂ ਦੇ ਘਰ ਵਿਚ ਸੋਗ ਮਨਾਉਂਦੇ ਹੋਏ। ਫੋਟੋ: ਪੀਟੀਆਈ ਫਾਈਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਪਰੈਲ
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ਦੌਰਾਨ ਮਾਰੇ ਗਏ ਕਰਨਾਲ ਵਾਸੀ ਜਲਸੈਨਾ ਵਿਚ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰ ਨੂੰ 50 ਲੱਖ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੈਫਟੀਨੈਂਟ ਵਿਨੈ ਨਰਵਾਲ ਦੇ ਮਾਪਿਆਂ ਦੀ ਇੱਛਾ ਅਨੁਸਾਰ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
Advertisement
ਜ਼ਿਕਰਯੋਗ ਹੈ ਕਿ 22 ਅਪਰੈਲ ਨੂੰ ਅਤਿਵਾਦੀਆਂ ਨੇ ਪਹਿਲਗਾਮ ਵਿੱਚ ਨਿਹੱਥੇ ਸੈਲਾਨੀਆਂ ’ਤੇ ਹਮਲਾ ਕੀਤਾ ਸੀ, ਜਿਸ ਵਿੱਚ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ ਸੀ।
ਮੁੱਖ ਮੰਤਰੀ ਨੇ ਅਤਿਵਾਦੀਆਂ ਦੀ ਇਸ ਬੁਜ਼ਦਿਲਾਨਾ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
Advertisement