ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਰੇਲਾਂ ਰੋਕਣ ਦਾ ਐਲਾਨ

07:34 AM Oct 01, 2024 IST

ਪੱਤਰ ਪ੍ਰੇਰਕ
ਜ਼ੀਰਾ, 30 ਸਤੰਬਰ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ 3 ਅਕਤੂਬਰ ਨੂੰ ਰੇਲਾਂ ਜਾਮ ਕੀਤੀਆਂ ਜਾਣਗੀਆਂ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਖੂ ਨੇ ਦੱਸਿਆ ਕਿ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਬੈਠੀਆਂ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ ਦਵਾਉਣ ਲਈ ਮਿਤੀ 3 ਅਕਤੂਬਰ ਨੂੰ ਸਵੇਰੇ 12.30 ਵਜੇ ਤੋਂ 2.30 ਵਜੇ ਤੱਕ ਤਲਵੰਡੀ ਭਾਈ ਅਤੇ ਮੱਲਾਂਵਾਲਾ ਵਿਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਕਿ ਸਾਬਕਾ ਮੰਤਰੀ ਦੇ ਪੁੱਤਰ ਵੱਲੋਂ ਦਰੜ ਕੇ ਮਾਰੇ ਗਏ ਕਿਸਾਨਾਂ ਦੇ ਮਾਮਲੇ ਵਿਚ ਹਾਲੇ ਤੱਕ ਇਨਸਾਫ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਰੇਲ ਰੋਕੋ ਐਕਸ਼ਨ ਨੂੰ ਸਫਲ ਕਰਨ ਵਿੱਚ ਮਦਦ ਕੀਤੀ ਜਾਵੇ।

Advertisement

Advertisement