For the best experience, open
https://m.punjabitribuneonline.com
on your mobile browser.
Advertisement

ਤੈਅਸ਼ੁਦਾ ਫ਼ੀਸ ਤੋਂ ਵੱਧ ਵਸੂਲੀ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸ਼ੰਘਰਸ਼ ਦਾ ਐਲਾਨ

07:47 AM Mar 21, 2024 IST
ਤੈਅਸ਼ੁਦਾ ਫ਼ੀਸ ਤੋਂ ਵੱਧ ਵਸੂਲੀ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸ਼ੰਘਰਸ਼ ਦਾ ਐਲਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਬਟਾਲਾ, 20 ਮਾਰਚ
ਸੂਬੇ ਵਿੱਚ 8 ਫ਼ੀਸਦੀ ਤੈਅਸ਼ੁਦਾ ਫੀਸ ਤੋਂ ਜ਼ਿਆਦਾ ਵਸੂਲੀ ਕਰਨ ਵਾਲੇ ਗ਼ੈਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਖ਼ਿਲਾਫ਼ ਹੁਣ ਨੈਸ਼ਨਲ ਯੂਥ ਪਾਰਟੀ ਪੰਜਾਬ ਸਰਗਰਮ ਹੋ ਗਈ ਹੈ। ਪਾਰਟੀ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਹੱਕ ਵਿੱਚ ਖੜ੍ਹਦਿਆਂ ਪੰਜਾਬ ਸਰਕਾਰ ਵੱਲੋਂ ਬਣਾਏ ਕਾਨੂੰਨ ਦੀ ਹਮਾਇਤ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਅਕਾਦਮਿਕ ਦਾਖ਼ਲਿਆਂ ’ਚ ਮਾਪਿਆਂ ਦੀ ਲੁੱਟ ਖਸੁੱਟ ਨਾ ਹੋਣ ਦੇਣ ਦਾ ਅਹਿਦ ਲਿਆ ਹੈ। ਪਾਰਟੀ ਦੇ ਸੂਬਾਈ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਅੰਗਰੇਜ਼ੀ ਸਕੂਲਾਂ ਵਿੱਚ 25 ਫ਼ੀਸਦੀ ਕੋਟੇ ਦੀਆਂ ਸੀਟਾਂ ’ਤੇ ਮੁਫਤ ਦਾਖ਼ਲੇ ਦਿਵਾਉਣ ਲਈ ਕਈ ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ। ਓਂਕਾਰ ਨਾਥ ਅਤੇ ਕਿਰਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ ਜਿਸ ’ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ 21 ਮਈ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×