ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਜ਼ਮੀਨ ਦੀਆਂ ਬੋਲੀਆਂ ਸਬੰਧੀ 10 ਨੂੰ ਧਰਨੇ ਦਾ ਐਲਾਨ

07:56 AM Jul 07, 2024 IST
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ।-ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੁਲਾਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਕਮੇਟੀ ਦੀ ਮੀਟਿੰਗ ਜਗਤਾਰ ਸਿੰਘ ਤੋਲੇਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗਦਰ ਮੈਮੋਰੀਅਲ ਭਵਨ ਵਿਖੇ ਹੋਈ। ਇਸ ਵਿੱਚ ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੌਰਾਨ ਤੀਜੇ ਹਿੱਸੇ ਦੀ ਜ਼ਮੀਨ ਲੈਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ 10 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ।
ਮੀਟਿੰਗ ਦੌਰਾਨ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਗੁਰਚਨ ਸਿੰਘ ਘਰਾਚੋਂ, ਗੁਰਵਿੰਦਰ ਸਿੰਘ ਸ਼ਾਦੀਹਰੀ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਦਿੜਬਾ ਬਲਾਕ ਦੇ ਪਿੰਡ ਸ਼ਾਦੀਹਰੀ, ਢੰਡੋਲੀ ਕਲਾਂ ਅਤੇ ਸ਼ੇਰਪੁਰ ਬਲਾਕ ਦੇ ਪਿੰਡ ਹੇੜੀਕੇ ਵਿੱਚ ਜਾਣਬੁੱਝ ਕੇ ਡੰਮੀ ਬੋਲੀ ਕਰਾਉਣ ਦੀ ਨੀਅਤ ਨਾਲ ਲਗਾਤਾਰ ਵਾਰ-ਵਾਰ ਬੋਲੀਆਂ ਰੱਦ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਦਲਿਤਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।

Advertisement

Advertisement