ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

07:51 AM Oct 15, 2024 IST
ਸਨਮਾਨਿਤ ਕਿਤਾਬਾਂ ਦੇ ਸਰਵਰਕ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 14 ਅਕਤੂਬਰ
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2022 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਸ਼ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਗਿਆਨੀ ਗੁਰਮੁੱਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਵਿਜੇ ਵਿਵੇਕ ਦੀ ਪੁਸਤਕ ‘ਛਿਣ ਭੰਗਰ ਵੀ ਕਾਲਾਤੀਤ ਵੀ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ) ਅਰਵਿੰਦਰ ਕੌਰ ਧਾਲੀਵਾਲ ਦੀ ਪੁਸਤਕ ‘ਝਾਂਜਰਾਂ ਵਾਲੇ ਪੈਰ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਜਗਤਾਰਜੀਤ ਸਿੰਘ ਦੀ ਪੁਸਤਕ ‘ਚਿੱਤਰਕਾਰੀ ਵਿੱਚ ਗੁਰੂ ਨਾਨਕ’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ ਕੋਸ਼ਕਾਰੀ) ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਮਨਜੀਤ ਕੌਰ ਅਜ਼ਾਦ ਦੀ ਪੁਸਤਕ ‘ਵਿਸ਼ਵ ਸੱਭਿਆਚਾਰ ਬਨਾਮ ਸਥਾਨਕ ਸੱਭਿਆਚਾਰ’ ਨੂੰ, ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਡਾ. ਜੇਬੀ ਸੇਖੋਂ ਦੀ ਪੁਸਤਕ ‘ਚੌਥਾ ਪਹਿਰ’ ਨੂੰ, ਡਾ.ਐੱਮਐੱਸ ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਡਾ. ਵਿਦਵਾਨ ਸਿੰਘ ਸੋਨੀ ਦੀ ਪੁਸਤਕ ‘ਦਿਲਚਸਪ ਕਹਾਣੀ ਧਰਤੀ-ਅੰਬਰ ਦੀ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਸੁਦਰਸ਼ਨ ਗਾਸੋ ਦੀ ਪੁਸਤਕ ‘ਕਿੰਨਾ ਸੋਹਣਾ ਅੰਬਰ ਲਗਦੈ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਭਜਨਬੀਰ ਸਿੰਘ ਦੀ ਪੁਸਤਕ ‘ਮੋਇਆ ਦਾ ਰਾਹ’ ਨੂੰ ਅਤੇ ਈਸ਼ਵਰ ਚੰਦਰ ਨੰਦਾ (ਨਾਟਕ/ਇਕਾਂਗੀ) ਕੇਵਲ ਧਾਲੀਵਾਲ ਦੀ ਪੁਸਤਕ ‘ਗੜੀ ਚਮਕੌਰ ਦੀ’ ਨੂੰ ਦਿੱਤਾ ਜਾਵੇਗਾ। ਇਸ ਸਬੰਧੀ 210 ਪੁਸਤਕਾਂ ਪ੍ਰਾਪਤ ਹੋਈਆਂ ਸਨ। ਸ੍ਰੀ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ।

Advertisement

Advertisement