For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

07:47 AM Oct 17, 2024 IST
ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ
ਸਰਵੋਤਮ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 16 ਅਕਤੂਬਰ
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਸਾਲ 2024 ਦੇ ਪੰਜਾਬੀ ਭਾਸ਼ਾ ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 9 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿੱਚ ਦਿੱਤੇ ਜਾਣਗੇ। ਇਸ ਤਹਿਤ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ), ਰਣਧੀਰ ਦੀ ਪੁਸਤਕ ‘ਖ਼ਤ.. ਜੋਂ ਲਿਖਣੋਂ ਰਹਿ ਗਏ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ), ਜਸਵਿੰਦਰ ਧਰਮਕੋਟ ਦੀ ਪੁਸਤਕ ‘ਮੈਲਾਨਿਨ’ ਨੂੰ, ਗੁਰਬਖ਼ਸ਼ ਸਿੰਘ ਪੁਰਸਕਾਰ (ਨਿਬੰਧ/ਸਫ਼ਰਨਾਮਾ), ਸਤਿਨਾਮ ਸਿੰਘ ਸੰਧੂ ਦੀ ਪੁਸਤਕ ‘ਸ਼ਬਦਾਂ ਦੇ ਚਿਰਾਗ਼’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ ਪ੍ਰੋ. (ਡਾ.) ਪਰਮਜੀਤ ਸਿੰਘ ਢੀਂਗਰਾ ਦੀ ਪੁਸਤਕ ‘ਸ਼ਬਦੋ ਵਣਜਾਰਿਓ’ ਨੂੰ, ਪ੍ਰਿੰ. ਤੇਜਾ ਸਿੰਘ ਪੁਰਸਕਾਰ (ਸੰਪਾਦਨ) ਸਰਬਜੀਤ ਸਿੰਘ ਵਿਰਕ ਐਡਵੋਕੇਟ ਦੀ ਪੁਸਤਕ ‘ਸਮੁੱਚੀਆਂ ਲਿਖਤਾਂ ਸ਼ਹੀਦ ਭਗਤ ਸਿੰਘ’ ਨੂੰ, ਡਾ. ਐੱਮਐੱਸ ਰੰਧਾਵਾ ਪੁਰਸਕਾਰ (ਗਿਆਨ ਸਾਹਿਤ), ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ- ਛੱਲਾਂ ਨਾਲ ਗੱਲਾਂ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਜਗਜੀਤ ਸਿੰਘ ਲੱਡਾ ਦੀ ਪੁਸਤਕ ‘ਪਿਆਰਾ ਭਾਰਤ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਤੇਜਾ ਸਿੰਘ ਤਿਲਕ ਦੀ ਪੁਸਤਕ ‘ਪੰਜਾਬ ਉੱਤੇ ਕਬਜ਼ਾ ਅਤੇ ਮਹਾਰਾਜਾ ਦਲੀਪ ਸਿੰਘ (ਨੰਦ ਕੁਮਾਰ ਦੇਵ ਸ਼ਰਮਾ)’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ), ਡਾ. ਗੁਰਸੇਵਕ ਲੰਬੀ ਦੀ ਪੁਸਤਕ ‘ਬਸਤੀਵਾਦ, ਉੱਤਰ ਬਸਤੀਵਾਦ ਤੇ ਪੰਜਾਬੀ ਨਾਟਕ (ਆਲੋਚਨਾ)’ ਨੂੰ ਦਿੱਤੇ ਜਾਣਗੇ।

Advertisement

Advertisement
Advertisement
Author Image

joginder kumar

View all posts

Advertisement