ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਹਾਤੀ ਮਜ਼ਦੂਰ ਸਭਾ ਵੱਲੋਂ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ

07:51 AM Jun 24, 2024 IST

ਪੱਤਰ ਪ੍ਰੇਰਕ
ਜਲੰਧਰ, 23 ਜੂਨ
ਇੱਥੇ ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਦੱਸਿਆ ਕਿ ਮੀਟਿੰਗ ਵਿੱਚ ਦੇਸ਼ ਅਤੇ ਸੂਬੇ ਦੇ ਹਾਲਾਤ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕਰਨ ਦੇ ਨਾਲ ਫੈ਼ਸਲਾ ਕੀਤਾ ਕਿ 10 ਤੋਂ 15 ਜੁਲਾਈ ਤੱਕ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜੇ ਜਾਣਗੇ। ਗੁਰਨਾਮ ਦਾਊਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਵਾਧਾ ਕਰਕੇ ਖਪਤਕਾਰਾਂ ਉਪਰ ਬੋਝ ਪਾਇਆ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਸਾਥੀ ਦਾਊਦ ਨੇ ਜਥੇਬੰਦੀ ਦਾ ਘੇਰਾ ਵਿਸ਼ਾਲ ਕਰਨ ਲਈ ਸਭਾ ਦੀ ਮੈਂਬਰਸ਼ਿਪ ਵਧਾਉਣ ਦੇ ਉਚੇਚੇ ਯਤਨ ਕੀਤੇ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਇਹ ਵੀ ਫੈਸਲਾ ਲਿਆ ਗਿਆ ਕਿ ਹੋਰ ਮਜ਼ਦੂਰ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਵੀ ਸੰਘਰਸ਼ ਤੇਜ਼ ਕਰਨ ਦਾ ਯਤਨ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਾਥੀ ਮਹੀ ਪਾਲ, ਬਲਦੇਵ ਸਿੰਘ ਨੂਰਪੁਰੀ,ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ,ਚਮਨ ਲਾਲ ਦਰਾਜਕੇ,ਪਰਮਜੀਤ ਰੰਧਾਵਾ, ਜਰਨੈਲ ਫਿਲੌਰ, ਪ੍ਰਕਾਸ਼ ਸਿੰਘ ਬਠਿੰਡਾ, ਪਲਵਿੰਦਰ ਸਿੰਘ ਮਹਿਸਮਪੁਰ, ਬਲਕਾਰ ਸਿੰਘ ਔਲਖ, ਜੱਗਾ ਸਿੰਘ ਫਾਜ਼ਿਲਕਾ ਅਤੇ ਹਰਬੰਸ ਮੱਟੂ ਹਾਜ਼ਰ ਸਨ।

Advertisement

Advertisement
Advertisement