For the best experience, open
https://m.punjabitribuneonline.com
on your mobile browser.
Advertisement

ਪੁਰਾਣੀ ਪੈਨਸ਼ਨ ਬਹਾਲ ਕਰਾਉਣ ਵਾਲੇ ਨੂੰ ਵੋਟ ਦੇਣ ਦਾ ਐਲਾਨ

07:43 AM Apr 26, 2024 IST
ਪੁਰਾਣੀ ਪੈਨਸ਼ਨ ਬਹਾਲ ਕਰਾਉਣ ਵਾਲੇ ਨੂੰ ਵੋਟ ਦੇਣ ਦਾ ਐਲਾਨ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਅਪਰੈਲ
ਪੁਰਾਣੀ ਪੈਨਸ਼ਨ ਬਹਾਲੀ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਮੁਲਾਜ਼ਮਾਂ ਅੰਦਰ ਭਾਰੀ ਰੋਸ ਹੈ। ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੇ ਆਪਣੇ ਘਰਾਂ ਦੇ ਬਾਹਰ ਪੋਸਟਰ ਲਾ ਕੇ ਸਿਆਸੀ ਪਾਰਟੀਆਂ ਨੂੰ ਸਿੱਧਾ ਸੁਨੇਹਾ ਦਿੱਤਾ ਹੈ ਕਿ ਉਹ ਉਸੇ ਪਾਰਟੀ ਨੂੰ ਵੋਟ ਪਾਉਣਗੇ ਜਿਹੜੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਏਗੀ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਇਹ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਮੁਲਾਜ਼ਮ ਵਰਗ ਨੇ ਵੋਟਾਂ ਪਾ ਕੇ ਸਰਕਾਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ, ਪਰ ਇਹ ਚਿੱਟਾ ਹਾਥੀ ਸਾਬਤ ਹੋਇਆ ਹੈ। ਮੁਲਾਜ਼ਮਾਂ ਨੇ ਇਸ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤੇ ਪਰ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ ਲੋਕ ਸਭਾ ਚੋਣਾਂ ’ਚ ਭੁਗਤਣਾ ਪਵੇਗਾ।

Advertisement

Advertisement
Author Image

joginder kumar

View all posts

Advertisement
Advertisement
×