ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ 350 ਜੰਗਲ ਵਿਕਸਤ ਕਰਨ ਦਾ ਐਲਾਨ

10:24 AM Oct 06, 2024 IST
ਸਮਾਗਮ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਹੋਰ ਸ਼ਖ਼ਸੀਅਤਾਂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਕਤੂਬਰ
ਇੱਥੇ 2025 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਮਨਾਉਣ ਲਈ ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਈਕੋ ਨੇਚਰ ਪਾਰਕ ਪ੍ਰੋਗਰਾਮ ਤਹਿਤ 350 ਜੰਗਲਾਂ ਦਾ ਵਿਕਾਸ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਵਾਸ਼ਿੰਗਟਨ, ਅਮਰੀਕਾ ਦੇ ਡਾ. ਰਾਜਵੰਤ ਸਿੰਘ ਵੱਲੋਂ ਸਥਾਪਿਤ ਈਕੋ ਸਿੱਖ ਦੇ 15 ਸਾਲ ਪੂਰੇ ਹੋਣ ਦੇ ਮੌਕੇ ’ਤੇ ਬੋਲਦਿਆਂ ਕੀਤਾ। ਈਕੋ ਸਿੱਖ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 100 ਤੋਂ ਵੱਧ ਜੰਗਲ ਲਗਾਏ ਸਨ। ਡਾ. ਸਾਹਨੀ ਨੇ ਕਿਹਾ ਕਿ ਪੰਜਾਬ ਦਾ ਏਕਿਊਆਈ ਪੱਧਰ ਵਿਸ਼ਵ ਸਿਹਤ ਸੰਗਠਨ ਦੇ ਨਿਰਧਾਰਿਤ ਪੱਧਰ ਨਾਲੋਂ ਦੁੱਗਣਾ ਹੈ। ਇਹ ਸਮਾਗਮ ਦਿੱਲੀ ਦੇ ਇੰਡੀਆ ਹੈਬੀਟੇਟ ਸੇਂਟਰ ਵਿੱਚ ਕਰਵਾਇਆ ਗਿਆ।

Advertisement

Advertisement