ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਐਲਾਨ

07:40 AM Oct 04, 2024 IST

ਪੱਤਰ ਪ੍ਰੇਰਕ
ਰੂੜੇਕੇ ਕਲਾਂ, 3 ਅਕਤੂਬਰ
ਸਾਹਿਤ ਅਕਾਦਮੀ ਐਵਾਰਡ ਜੇਤੂ ਸਾਹਿਤਕਾਰ ਰਾਮ ਸਰੂਪ ਅਣਖੀ ਦੀ ਯਾਦ ’ਚ ਬਣੀ ਰਾਮ ਸਰੂਪ ਅਣਖੀ ਸਾਹਿਤ ਸਭਾ ਧੌਲਾ ਜਿੱਥੇ ਸਮੇਂ-ਸਮੇਂ ’ਤੇ ਸਾਹਿਤਕ ਗਤੀਵਿਧੀਆਂ ਕਰਕੇ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਕਰ ਰਹੀ ਹੈ ਉੱਥੇ ਇਸ ਵਾਰ ਖਿੱਤੇ ਵਿੱਚ ਵਾਤਾਵਰਨ ਬਚਾੳਣ ਲਈ ਨਵੀਂ ਪਹਿਲ ਕਰਨ ਜਾ ਰਹੀ ਹੈ। ਇਸ ਸਾਲ ਰਾਮ ਸਰੂਪ ਅਣਖੀ ਸਾਹਿਤ ਸਭਾ ਵੱਲੋਂ ਇੱਕ ਅਹਿਮ ਮਤਾ ਪਾਸ ਕੀਤਾ ਗਿਆ ਹੈ, ਜਿਸ ਵਿੱਚ ਸਭਾ ਦੇ ਅਹੁਦੇਦਾਰਾਂ ਵੱਲੋਂ ਪਿੰਡ ਧੌਲਾ ਦੇ ਅਧੀਨ ਆਉਂਦੇ ਕਿਸਾਨਾਂ ਵੱਲੋਂ ਪਰਾਲੀ ਨਾ ਫੂਕਣ ਦੀ ਅਪੀਲ ਕੀਤੀ ਹੈ। ਸਭਾ ਦੇ ਪ੍ਰਧਾਨ ਬੇਅੰਤ ਸਿੰਘ ਬਾਜਵਾ, ਮੀਤ ਪ੍ਰਧਾਨ ਅਮਨਦੀਪ ਸਿੰਘ ਮਾਰਕੰਡਾ ਨੇ ਦੱਸਿਆ ਕਿ ਇਸ ਵਾਰ ਸਭਾ ਪਰਾਲੀ ਨਾ ਫੂਕਣ ਵਾਲੇ 100 ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰੇਗੀ। ਉਨ੍ਹਾਂ ਦੱਸਿਆ ਕਿ ਸਭਾ ਵੱਲੋਂ ਇੱਕ ਪ੍ਰਾਈਵੇਟ ਅਦਾਰੇ ਦੀ ਮਦਦ ਨਾਲ 100 ਏਕੜ ਦੇ ਕਰੀਬ ਪਰਾਲੀ ਦੀ ਗੰਢਾਂ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪਰਾਲੀ ਦੀਆਂ ਗੰਢਾਂ ਬਿਲਕੁਲ ਮੁਫ਼ਤ ਬਣਾਈਆਂ ਜਾਣਗੀਆਂ। ਇਸ ਮੌਕੇ ਪ੍ਰੈੱਸ ਸਕੱਤਰ ਗੁੰਮਨਾਮ ਧੌਲਾ, ਸੁਭਾਸ਼ ਸਿੰਗਲਾ, ਲਖਵਿੰਦਰ ਸਰਮਾਂ, ਸੰਜੀਵ ਸਿੰਗਲਾ, ਗੁਰਪ੍ਰੀਤ ਗੈਰੀ ਹਾਜ਼ਰ ਸਨ।

Advertisement

Advertisement