For the best experience, open
https://m.punjabitribuneonline.com
on your mobile browser.
Advertisement

ਬਾਲਾ ਸਾਹਿਬ ਹਸਪਤਾਲ ਵਿੱਚ ਪੰਜ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

09:03 AM Apr 20, 2024 IST
ਬਾਲਾ ਸਾਹਿਬ ਹਸਪਤਾਲ ਵਿੱਚ ਪੰਜ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਪਰੈਲ
ਦਿੱਲੀ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ 5 ਮਈ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਦੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਹੋਈਆਂ ਸਨ ਤਾਂ ਵਿਰੋਧੀਆਂ ਨੇ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦੇ ਕੰਮ ਵਿਚ ਰੁਕਾਵਟਾਂ ਪਾਉਣ ਵਾਸਤੇ ਅਦਾਲਤਾਂ ਵਿਚ ਪਹੁੰਚ ਕਰਨ ਸਮੇਤ ਬਹੁਤ ਸਾਰੀਆਂ ਜੁਗਤਾਂ ਲੜਾਈਆਂ ਸੀ ਜੋ ਸਾਰੀਆਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜ ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਅਰਦਾਸ ਕਰਨ ਉਪਰੰਤ ਇਥੇ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

Advertisement

Advertisement
Author Image

sukhwinder singh

View all posts

Advertisement
Advertisement
×