For the best experience, open
https://m.punjabitribuneonline.com
on your mobile browser.
Advertisement

ਮੰਤਰੀਆਂ ਦੇ ਘਰ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ

08:20 AM Jul 05, 2024 IST
ਮੰਤਰੀਆਂ ਦੇ ਘਰ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ
ਸੂਬਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।
Advertisement

ਪਰਸ਼ੋਤਮ ਬੱਲੀ
ਬਰਨਾਲਾ, 4 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੀ ਮੀਟਿੰਗ ਨੇੜਲੇ ਪਿੰਡ ਚੀਮਾ ’ਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਮਗਰੋਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜਥੇਬੰਦੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਘਰਾਚੋਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਥਾਣਾ ਸਦਰ ਸੰਗਰੂਰ ਦੇ ਐੱਸਐੱਚਓ ਵੱਲੋਂ ਗਲਤ ਦਰਜ ਕੀਤਾ ਗਿਆ ਹੈ। ਜਗਤਾਰ ਲੱਡੀ ’ਤੇ ਵੀ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਪੁਲੀਸ ਵੱਲੋਂ ਜਥੇਬੰਦੀ ਨਾਲ ਦਰਜ ਉਕਤ ਕੇਸ ਰੱਦ ਕਰਨ ਦੇ ਕੀਤੇ ਵਾਅਦੇ ਜੇ 7 ਜੁਲਾਈ ਤੱਕ ਪੂਰੇ ਨਾ ਕੀਤੇ ਗਏ ਤਾਂ 11 ਜੁਲਾਈ ਤੋਂ ‘ਆਪ’ ਸਰਕਾਰ ਦੇ ਚਾਰ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਸਿੰਘ ਅਰੋੜਾ, ਡਾ. ਬਲਵੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਇੱਕ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਦੇ ਮੋਰਚੇ ਲਾਏ ਜਾਣਗੇ।
ਮੀਟਿੰਗ ਵਿੱਚ ਜ਼ਿਲ੍ਹਾ ਮੋਗਾ ਦੇ ਬਲਾਕ ਬਾਘਾਪੁਰਾਣਾ ਦੇ ਜਨਰਲ ਸਕੱਤਰ ਹਰਮਿੰਦਰ ਸਿੰਘ ਡੇਮਰੂ ਖ਼ਿਲਾਫ਼ ਜਥੇਬੰਦੀ ਦੇ ਫੰਡਾਂ ਵਿੱਚ ਘਪਲੇਬਾਜ਼ੀ ਦੇ ਲੱਗੇ ਦੋਸ਼ਾਂ ਬਾਰੇ ਜ਼ਿਲ੍ਹਾ ਕਮੇਟੀ ਦੀ ਅਪੀਲ ’ਤੇ ਪੰਜ ਮੈਂਬਰੀ ਸੂਬਾਈ ਪੜਤਾਲੀਆ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਦੀ ਰਿਪੋਰਟ ਆਉਣ ਪਿੱਛੋਂ ਹੀ ਉਸ ਦੀ ਮੈਂਬਰਸ਼ਿਪ ਬਹਾਲੀ ਬਾਰੇ ਸੂਬਾ ਕਮੇਟੀ ਵਿਚਾਰ ਕਰੇਗੀ। ਇਸ ਮੌਕੇ ਸੂਬਾਈ ਆਗੂ ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ, ਕਮਲਜੀਤ ਕੌਰ ਬਰਨਾਲਾ, ਹਰਦੀਪ ਸਿੰਘ ਟੱਲੇਵਾਲ ਸ਼ਾਮਲ ਸਨ।

Advertisement

Advertisement
Advertisement
Author Image

sanam grng

View all posts

Advertisement