ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਨੂੰ ਖਹਿਰਾ ਦੀ ਸ਼ਿਕਾਇਤ ਕਰਨ ਦਾ ਐਲਾਨ

07:03 AM May 21, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜੇਸ਼ ਮਿਸ਼ਰਾ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਈ
ਪੂਰਵਾਂਚਲ ਵਿੰਗ ਭਾਜਪਾ ਨੇ ਕਾਂਗਰਸੀ ਵਿਧਾਇਕ ਅਤੇ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਪੁਰਵਾਂਚਲ ਭਾਈਚਾਰੇ ਬਾਰੇ ਕੀਤੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਖਹਿਰਾ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਨ ਅਤੇ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੇ ਪੁਤਲੇ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇੱਥੇ ਅੱਜ ਭਾਜਪਾ ਦਫ਼ਤਰ ਵਿੱਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੂਰਵਾਂਚਲ ਵਿੰਗ ਦੇ ਪ੍ਰਧਾਨ ਰਾਜੇਸ਼ ਮਿਸ਼ਰਾ ਨੇ ਕਿਹਾ ਹੈ ਕਿ ਸੁਖਪਾਲ ਖਹਿਰਾ ਵੱਲੋਂ ਬਿਹਾਰ-ਯੂਪੀ ਦੇ ਪੂਰਵਾਂਚਲੀ ਭਾਈਚਾਰੇ ਨੂੰ ਪੰਜਾਬ ਵਿੱਚ ਨਾ ਰਹਿਣ ਦੇਣ ਅਤੇ ਨਾ ਨੌਕਰੀ ਦੇਣ ਦੀ ਕੀਤੀ ਗਈ ਬਿਆਨਬਾਜ਼ੀ ਕਾਂਗਰਸ ਪਾਰਟੀ ਦੀ ਸੌੜੀ ਸੋਚ ਦਾ ਨਤੀਜਾ ਹੈ ਜੋ ਭਾਈਚਾਰੇ ਨੂੰ ਤੋੜਨ ਦੀ ਗੱਲ ਕਰਦੀ ਹੈ। ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸੌੜੀ ਸੋਚ ਵਾਲੇ ਸੁਖਪਾਲ ਖਹਿਰਾ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਥਾਂ ਉਸ ਨੂੰ ਬਚਾਅ ਰਹੇ ਹਨ। ਇਸ ਮੌਕੇ ਏਐਨ ਮਿਸ਼ਰਾ, ਰਾਜ ਸਿੰਘ ਰਾਜਪੂਤ, ਬੰਟੀ ਪਠਾਣੀਆਂ, ਸੁਰਿੰਦਰ ਸ਼ੁਕਲਾ, ਰਾਜ ਕੁਮਾਰ ਭਾਰਦਵਾਜ, ਚੰਦਰ ਭਾਨ ਚੌਹਾਨ ਹਾਜ਼ਰ ਸਨ।

Advertisement

Advertisement