For the best experience, open
https://m.punjabitribuneonline.com
on your mobile browser.
Advertisement

ਬਰਨਾਲਾ ਕਾਨਫਰੰਸ ਦੀ ਤਿਆਰੀ ਲਈ ਮੁਹਿੰਮ ਵਿੱਢਣ ਦਾ ਐਲਾਨ

07:50 AM Mar 18, 2024 IST
ਬਰਨਾਲਾ ਕਾਨਫਰੰਸ ਦੀ ਤਿਆਰੀ ਲਈ ਮੁਹਿੰਮ ਵਿੱਢਣ ਦਾ ਐਲਾਨ
ਜਨਤਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲਛਮਣ ਸਿੰਘ ਸੇਵੇਵਾਲਾ।
Advertisement

ਪੱਤਰ ਪ੍ਰੇਰਕ
ਲੰਬੀ, 17 ਮਾਰਚ
ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦੇ ਹੋ ਕੇ ਤਹਿਤ 23 ਮਾਰਚ ਨੂੰ ਬਰਨਾਲਾ ’ਚ ਹੋਣ ਵਾਲੀ ਸੂਬਾਈ ਕਾਨਫਰੰਸ ਦੀ ਸਫ਼ਲਤਾ ਲਈ ਲਾਮਬੰਦੀ ਮੁਹਿੰਮ ਸਿਖਰ ’ਤੇ ਹੈ। ਇਹ ਕਾਨਫਰੰਸ ਡੇਢ ਦਰਜਨ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕਰਵਾਈ ਜਾਵੇਗੀ। ਤਿਆਰੀਆਂ ਸਬੰਧੀ ਅੱਜ ਲੰਬੀ ਬਲਾਕ ਦੀਆਂ ਜਨਤਕ ਜਥੇਬੰਦੀਆਂ ਨੇ ਪਿੰਡ ਸਿੰਘੇਵਾਲਾ ਵਿੱਚ ਸਾਂਝੀ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਬੀਕੇਯੂ ਏਕਤਾ ਉਗਰਾਹਾਂ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਰਕਰਾਂ ਤੋਂ ਇਲਾਵਾ ਮੁਲਾਜ਼ਮਾਂ, ਨੌਜਵਾਨਾਂ ਤੇ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ ਸਨ। ਸਾਲ 1947 ਤੋਂ ਬਾਅਦ ਭਾਜਪਾ ਸਮੇਤ ਬਦਲ-ਬਦਲ ਕੇ ਆਈਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਦੇ ਕੁਦਰਤੀ ਸਰੋਤਾਂ ਤੇ ਕਿਰਤ-ਸ਼ਕਤੀ ਨੂੰ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਬਰਨਾਲਾ ਕਾਨਫਰੰਸ ਦੌਰਾਨ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਭਟਕਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਉੱਤੇ ਸੰਘਰਸ਼ਾਂ ਨੂੰ ਤੇਜ ਕਰਨ ਰਾਹੀਂ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਜ਼ੋਰਦਾਰ ਸੰਦੇਸ਼ ਉਭਾਰਿਆ ਜਾਵੇਗਾ। ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਅਤੇ ਪੈਨਸ਼ਨਰ ਐਸੋਸ਼ੀਏਸ਼ਨ ਦੇ ਆਗੂ ਦਿਲਾਵਰ ਸਿੰਘ ਨੇ ਆਖਿਆ ਕਿ ਬਰਨਾਲਾ ਕਾਨਫਰੰਸ ਦੀ ਸਫਲਤਾ ਲਈ ਅਤੇ ਸ਼ਹੀਦਾਂ ਦੇ ਵਿਚਾਰਾਂ ਦਾ ਸੰਚਾਰ ਕਰਨ ਲਈ ਪਿੰਡਾਂ ਚ ਮੀਟਿੰਗਾਂ , ਰੈਲੀਆਂ ਤੇ ਮਾਰਚਾਂ ਰਾਹੀਂ ਇਲਾਕੇ ’ਚ ਜ਼ੋਰਦਾਰ ਮੁਹਿੰਮ ਚਲਾਈ ਜਾਵੇਗੀ।

Advertisement

Advertisement
Author Image

sanam grng

View all posts

Advertisement
Advertisement
×