ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਦਾ ਐਲਾਨ

08:40 AM Nov 22, 2024 IST

ਪੱਤਰ ਪ੍ਰੇਰਕ
ਮਾਨਸਾ, 21 ਨਵੰਬਰ
ਸੰਯੁਕਤ ਕਿਸਾਨ ਮੋਰਚਾ ਮਾਨਸਾ ਅਤੇ ਟਰੇਡ ਯੂਨੀਅਨ ਵੱਲੋਂ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ 26 ਨਵੰਬਰ ਨੂੰ ਮਨਾਉਣ ਸਬੰਧੀ ਸਬੰਧੀ ਇਕੱਤਰ ਹੋਈ। ਇਹ ਇਕੱਤਰਤਾ ਭਾਕਿਯੂ (ਲੱਖੋਵਾਲ) ਦੇ ਆਗੂ ਨਿਰਮਲ ਸਿੰਘ ਝੰਡੂਕੇ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਅਤੇ ਕੁਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਮਲਕੀਤ ਸਿੰਘ ਮੰਦਰਾਂ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇ ਗੰਢ ਮੌਕੇ 26 ਨਵੰਬਰ ਜ਼ਿਲ੍ਹਾ ਪੱਧਰ ’ਤੇ ਜਿਲ੍ਹਾ ਕਚਹਿਰੀ ਮਾਨਸਾ ਵਿੱਚ ਸਾਂਝੇ ਤੌਰ ’ਤੇ ਮਨਾਉਣ ਲਈ ਵਿਉਂਤਬੰਦੀ ਕਰਦਿਆਂ ਤਿਆਰੀ ਸਬੰਧੀ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਕਰਨੈਲ ਸਿੰਘ ਮਾਨਸਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਲਛਮਣ ਸਿੰਘ ਚੱਕ ਅਲੀਸ਼ੇਰ, ਉਗਰ ਸਿੰਘ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement