ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

07:47 AM Sep 24, 2024 IST
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਮੀ ਇਨਸਾਫ਼ ਮੋਰਚਾ ਦੇ ਆਗੂ।

ਆਤਿਸ਼ ਗੁਪਤਾ
ਚੰਡੀਗੜ੍ਹ, 23 ਸਤੰਬਰ
ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 20 ਮਹੀਨਿਆਂ ਤੋਂ ਪੰਜਾਬ ਤੇ ਚੰਡੀਗੜ੍ਹ ਦੀ ਹੱਦ ’ਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚਾ ਨੇ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਪਾਲ ਸਿੰਘ ਫਰਾਂਸ, ਗੁਰਚਰਨ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਗੁਰਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਬੈਰੋਂਪੁਰ, ਐਡੋਵੇਕਟ ਗੁਰਸ਼ਰਨ ਸਿੰਘ, ਜਸਵਿੰਦਰ ਸਿੰਘ ਸਣੇ ਹੋਰ ਆਗੂਆਂ ਨੇ ਕਿਹਾ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਨਿਯਮਾਂ ਅਨੁਸਾਰ ਪੈਰੋਲ ਦਿੱਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ ਹੈ, ਜੇ ਕੇਂਦਰ ਸਰਕਾਰ ਨੇ ਕੌਮੀ ਇਨਸਾਫ਼ ਮੋਰਚਾ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਦੁਨੀਆ ਭਰ ਵਿੱਚ ਸਿੱਖਾਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।

Advertisement

ਪਹਿਲੀ ਨੂੰ ਫਤਿਹਗੜ੍ਹ ਸਾਿਹਬ ਤੋਂ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ ਜੱਥਾ

ਇਨਸਾਫ਼ ਮੋਰਚੇ ਦੇ ਕਨਵੀਨਰ ਨੇ ਕਿਹਾ ਕਿ ਮੁੱਖ ਮੰਤਰੀ ਤੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹਿਲੀ ਅਕਤੂਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵੱਡਾ ਜਥਾ ਚੰਡੀਗੜ੍ਹ ਰਵਾਨਾ ਹੋਵੇਗਾ। ਇਸ ਜਥੇ ਵੱਲੋਂ ਮੁੱਖ ਮੰਤਰੀ ਤੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਕੌਮੀ ਇਨਸਾਫ਼ ਮੋਰਚਾ ਕੇਂਦਰ ਤੇ ਸੂਬੇ ਸਰਕਾਰ ਦੀਆਂ ਗੱਲਾਂ ਵਿੱਚ ਨਹੀਂ ਆਵੇਗਾ।

Advertisement
Advertisement